ਹਿਮਾਚਲ: ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਿਮਾਚਲ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਦੂਜੀ ਵੱਡੀ ਗਾਰੰਟੀ ਦਾ ਐਲਾਨ ਕਰਨਗੇ।
ਦੋਵੇਂ ਆਗੂ ਅੱਜ ਊਨਾ ਵਿੱਚ ਹੋਣਗੇ। ਸਿਸੋਦੀਆ ਦੇ ਘਰ 'ਤੇ ਸੀਬੀਆਈ ਦੇ ਛਾਪੇ ਤੋਂ ਬਾਅਦ ਉਨ੍ਹਾਂ ਦਾ ਇਹ ਦੌਰਾ ਹੋ ਰਿਹਾ ਹੈ। ਛਾਪੇਮਾਰੀ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਗੁਜਰਾਤ ਦਾ ਦੌਰਾ ਕੀਤਾ ।
ਸੀ.ਬੀ.ਆਈ. ਦੀ ਛਾਪੇਮਾਰੀ ਤੋਂ ਬਾਅਦ ਭਾਜਪਾ ਅਤੇ 'ਆਪ' ਵਿਚਾਲੇ ਦੋਸ਼ਾਂ ਦਾ ਦੌਰ ਜਾਰੀ ਹੈ। ਹਿਮਾਚਲ ਵਿੱਚ ਭਾਜਪਾ ਦੀ ਸਰਕਾਰ ਹੈ। ਇਸ ਸਾਲ ਦੇ ਅੰਤ ਵਿੱਚ ਚੋਣਾਂ ਹੋਣੀਆਂ ਹਨ।