Sunday, April 06, 2025
 
BREAKING NEWS

ਨਵੀ ਦਿੱਲੀ

ਦੇਸ਼ ਦੇ 49ਵੇਂ ਚੀਫ਼ ਜਸਟਿਸ ਬਣੇ ਜਸਟਿਸ ਲਲਿਤ

August 27, 2022 11:39 AM

ਨਵੀਂ ਦਿੱਲੀ : ਜਸਟਿਸ ਉਦੈ ਉਮੇਸ਼ ਲਲਿਤ ਨੇ ਸ਼ਨੀਵਾਰ ਨੂੰ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ’ਚ ਆਯੋਜਿਤ ਸਮਾਰੋਹ ’ਚ ਜਸਟਿਸ ਲਲਿਤ ਨੂੰ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ’ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਕੇਂਦਰੀ ਮੰਤਰੀ ਸ਼ਾਮਲ ਹੋਏ। ਜਸਟਿਸ ਲਲਿਤ ਤੋਂ ਪਹਿਲਾਂ ਚੀਫ਼ ਜਸਟਿਸ ਦੇ ਰੂਪ ’ਚ ਸੇਵਾਵਾਂ ਦੇਣ ਵਾਲੇ ਜਸਟਿਸ ਐਨ.ਵੀ. ਰਮੰਨਾ ਵੀ ਇਸ ਮੌਕੇ ਮੌਜੂਦ ਸਨ।
ਦੱਸ ਦੇਈਏ ਕਿ ਜਸਟਿਸ ਲਲਿਤ ਨੂੰ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦਾ ਰਸਮੀ ਨੋਟੀਫਿਕੇਸ਼ਨ 10 ਅਗੱਸਤ ਨੂੰ ਜਾਰੀ ਕੀਤਾ ਗਿਆ ਸੀ, ਜੋ ਕਿ 26 ਅਗੱਸਤ ਨੂੰ ਸੇਵਾਮੁਕਤ ਹੋਏ ਸਾਬਕਾ ਚੀਫ਼ ਜਸਟਿਸ ਐੱਨ. ਵੀ. ਰਮੰਨਾ ਵੱਲੋਂ ਕੀਤੀ ਗਈ ਸਿਫ਼ਾਰਸ਼ ਤੋਂ ਬਾਅਦ ਜਾਰੀ ਕੀਤਾ ਗਿਆ ਸੀ। ਜਸਟਿਸ ਲਲਿਤ ਦੂਜੇ ਚੀਫ਼ ਜਸਟਿਸ ਹਨ, ਜਿਨ੍ਹਾਂ ਨੂੰ ਬਾਰ ਤੋਂ ਸਿੱਧੇ ਸੁਪਰੀਮ ਕੋਰਟ ਵਿਚ ਤਰੱਕੀ ਦਿੱਤੀ ਗਈ ਹੈ। ਪਹਿਲੇ ਜਸਟਿਸ ਐੱਸ. ਐੱਮ. ਸੀਕਰੀ ਸਨ, ਜੋ ਜਨਵਰੀ 1971 ਵਿਚ 13ਵੇਂ ਚੀਫ਼ ਜਸਟਿਸ ਬਣੇ ਸਨ।

 

Have something to say? Post your comment

Subscribe