ਨਵੀਂ ਦਿੱਲੀ : ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ’ਤੇ ਜਰਮਨੀ ਦੀ ਲੁਫਥਾਂਸਾ ਏਅਰਲਾਈਨਜ਼ ਦੇ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ। ਜਰਮਨ ਪਾਇਲਟ ਅੱਜ ਇੱਕ ਦਿਨ ਦੀ ਹੜਤਾਲ ’ਤੇ ਹਨ। ਇਸ ਕਾਰਨ ਦੇਸ਼ ਦੀ ਪ੍ਰਮੁੱਖ ਲੁਫਥਾਂਸਾ ਏਅਰਲਾਈਨਜ਼ ਨੇ 800 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਕਾਰਨ 1.30 ਲੱਖ ਤੋਂ ਵੱਧ ਯਾਤਰੀ ਪ੍ਰਭਾਵਿਤ ਹੋਏ ਹਨ। ਦਿੱਲੀ ਦੇ ਆਈਜੀਆਈ ਏਅਰਪੋਰਟ ’ਤੇ ਬੀਤੀ ਰਾਤ ਫਲਾਈਟ ਰੱਦ ਹੋਣ ਕਾਰਨ ਯਾਤਰੀਆਂ ਨੇ ਹੰਗਾਮਾ ਕੀਤਾ। ਇਸ ਕਾਰਨ ਹਵਾਈ ਅੱਡੇ ਦੀ ਆਵਾਜਾਈ ਵਿੱਚ ਰੁਕਾਵਟ ਆਈ।
ਏਅਰਲਾਈਨਜ਼ ਦੇ ਪਾਇਲਟਾਂ ਨੇ ਵੀ ਆਈਜੀਆਈ ਹਵਾਈ ਅੱਡੇ ’ਤੇ ਉਡਾਣ ਭਰਨ ਤੋਂ ਇਨਕਾਰ ਕਰ ਦਿੱਤਾ। ਦਿੱਲੀ ਤੋਂ ਇਕ ਫਲਾਈਟ ਨੇ ਫਰੈਂਕਫਰਟ ਅਤੇ ਦੂਜੀ ਨੇ ਜ਼ਿਊਰਿਖ ਲਈ ਉਡਾਣ ਭਰਨੀ ਸੀ। ਪਾਇਲਟਾਂ ਦੇ ਮਨ੍ਹਾ ਕਰਨ ਤੋਂ ਬਾਅਦ ਕਈ ਯਾਤਰੀਆਂ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ, ਸੀਆਈਐਸਐਫ ਦੇ ਜਵਾਨ ਅਤੇ ਆਈਜੀਆਈ ਏਅਰਪੋਰਟ ਪ੍ਰਸ਼ਾਸਨ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ।