ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਕ ਹੋਰ ਅਹਿਮ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ’ਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਜਿਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਵ੍ਹੀਕਲਾਂ ਦਾ ਹਰ ਤਰ੍ਹਾਂ ਦਾ ਟੈਕਸ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਹੈ।