Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਮੱਧ ਪ੍ਰਦੇਸ਼ ਤੋਂ ਤਿੰਨ ਹਥਿਆਰ ਸਮੱਗਲਰ ਪੁਲਿਸ ਨੇ ਕੀਤੇ ਗ੍ਰਿਫ਼ਤਾਰ

September 05, 2022 09:59 AM

ਖਰਗੋਨ : ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਤੋਂ 3 ਹਥਿਆਰ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 63 ਦੇਸੀ ਪਿਸਤੌਲ ਬਰਾਮਦ ਕੀਤੇ ਹਨ। ਪੰਜਾਬ ਦੇ ਸਪੈਸ਼ਲ ਆਪਰੇਸ਼ਨ ਸੈੱਲ ਦੇ ਸਬ-ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਟੀਮ ਨੇ ਖਰਗੋਨ ਦੇ ਕਾਜਲ ਪੁਰਾ ਰੋਡ ਤੋਂ ਕੈਲਾਸ਼ ਸਿੰਘ, ਸੋਨੂੰ ਸਿੰਘ ਅਤੇ ਗੋਰੇਲਾਲ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 63 ਦੇਸੀ ਪਿਸਤੌਲ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਖ਼ਿਲਾਫ਼ ਪੰਜਾਬ ਦੇ ਅੰਮ੍ਰਿਤਸਰ ਖੇਤਰ ’ਚ 24 ਕੇਸ ਦਰਜ ਹਨ ਅਤੇ ਇਹ ਲੋਕ ਇੱਥੋਂ ਗ਼ੈਰ-ਕਾਨੂੰਨੀ ਢੰਗ ਨਾਲ ਹਥਿਆਰਾਂ ਦੀ ਸਪਲਾਈ ਪੰਜਾਬ ਤੇ ਰਾਜਸਥਾਨ ਸਮੇਤ ਹੋਰਨਾਂ ਸੂਬਿਆਂ ’ਚ ਕਰਦੇ ਸਨ। ਜਗਦੀਪ ਸਿੰਘ ਨੇ ਦੱਸਿਆ ਕਿ ਅਗੱਸਤ 2022 ’ਚ ਅੰਮ੍ਰਿਤਸਰ ਪੁਲਿਸ ਨੇ ਜੈ ਸ਼ਰਮਾ ਅਤੇ ਦੀਪਕ ਪ੍ਰਤਾਪ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 4 ਦੇਸੀ ਪਿਸਤੌਲ ਬਰਾਮਦ ਕੀਤੇ ਸਨ। ਦੋਵਾਂ ਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਦੱਸਿਆ ਸੀ ਕਿ ਉਕਤ ਹਥਿਆਰ ਉਨ੍ਹਾਂ ਨੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਤੋਂ ਖਰੀਦੇ ਸਨ। ਖਰਗੋਨ ਦੇ ਐਸ.ਪੀ. ਧਰਮਵੀਰ ਸਿੰਘ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਸ ਦੀ ਟੀਮ ਨੂੰ ਖਰਗੋਨ ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਗਈ ਸੀ।

 

Have something to say? Post your comment

Subscribe