Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਰਾਸ਼ਟਰੀ

ਲਖਨਊ ਦੇ ਹੋਟਲ ’ਚ ਲੱਗੀ ਅੱਗ, ਹੁਣ ਤੱਕ 18 ਲੋਕਾਂ ਨੂੰ ਬਚਾਇਆ

September 05, 2022 10:08 AM

ਲਖਨਊ : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ’ਚ ਹਜਰਤਗੰਜ ਇਲਾਕੇ ’ਚ ਸਥਿਤ ਇਕ ਹੋਟਲ ’ਚ ਸੋਮਵਾਰ ਸਵੇਰੇ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਸ਼ਹਿਰ ਦੇ ਮੁੱਖ ਬਾਜ਼ਾਰ ਹਜਰਤਗੰਜ ਥਾਣਾ ਖੇਤਰ ’ਚ ਮਹਾਤਮਾ ਗਾਂਧੀ ਮਾਰਗ ’ਤੇ ਸਥਿਤ ਹੋਟਲ ਲਿਵਾਨਾ ’ਚ ਸਵੇਰੇ ਅੱਗ ਲੱਗੀ। ਇਸ ਹੋਟਲ ਨੇੜੇ ਤਮਾਮ ਵੱਡੇ ਵਪਾਰਕ ਅਦਾਰੇ ਸਥਿਤ ਹਨ। ਅੱਗ ਲੱਗਣ ਨਾਲ ਪੂਰੇ ਇਲਾਕੇ ’ਚ ਅਫ਼ੜਾ-ਦਫ਼ੜੀ ਮਚ ਗਈ। ਸੂਚਨਾ ਮਿਲਣ ’ਤੇ ਪਹੁੰਚੇ ਫਾਇਰ ਬ੍ਰਿਗੇਡ ਅਤੇ ਪੁਲਿਸ ਫੋਰਸ ਦੇ ਜਵਾਨਾਂ ਨੇ ਅੱਗ ਬੁਝਾਉਣ ਦੀ ਤੁਰੰਤ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਪੁਲਿਸ ਨੇ ਹੋਟਲ ਦੇ ਅੰਦਰ ਫਸੇ ਕਰੀਬ 18 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦੀ ਮਦਦ ਨਾਲ ਹੋਟਲ ਅੰਦਰ ਫਸੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ ਹੈ।

 

Have something to say? Post your comment

Subscribe