Saturday, November 23, 2024
 

ਪੰਜਾਬ

ਲੋਕ ਸਭਾ ਚੋਣਾਂ ’ਚ ਭਾਜਪਾ ਨੂੰ ਚੁਣੌਤੀ ਦੇਣ ’ਚ ਸਿਰਫ਼ ‘ਆਪ’ ਹੀ ਸਮਰੱਥ : ਰਾਘਵ ਚੱਢਾ

September 09, 2022 11:06 AM

ਜਲੰਧਰ : ’ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਦੇਸ਼ ’ਚ ਭਾਜਪਾ ਨੂੰ ਚੁਣੌਤੀ ਦੇਣ ’ਚ ਸਿਰਫ਼ ਆਮ ਆਦਮੀ ਪਾਰਟੀ ਹੀ ਸਮਰੱਥ ਹੈ, ਜਿਸ ਦੇ ਨੇਤਾ ਅਰਵਿੰਦ ਕੇਜਰੀਵਾਲ ਦੀ ਰਾਸ਼ਟਰੀ ਪਛਾਣ ਬਣ ਚੁੱਕੀ ਹੈ। ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਨੂੰ ਚੁਣੌਤੀ ਦੇਣ ’ਚ ਸਿਰਫ਼ ਉਹੀ ਪਾਰਟੀ ਸਮਰੱਥ ਹੋ ਸਕਦੀ ਹੈ, ਜੋ ਨਵੇਂ ਵਿਚਾਰਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ ਅਤੇ ਜੋ ਰਾਸ਼ਟਰਵਾਦ ਦੀ ਭਾਵਨਾ ਨਾਲ ਭਰੀ ਹੋਈ ਹੋਵੇ। ਜਿਹੜੀ ਪਾਰਟੀ ਨੌਜਵਾਨਾਂ ਨੂੰ ਆਪਣੇ ਨਾਲ ਲੈ ਕੇ ਚੱਲਣ ਦੇ ਸਮਰੱਥ ਹੋਵੇ। ਇਨ੍ਹਾਂ ਹਾਲਾਤ ’ਚ ਸਿਰਫ਼ ਆਮ ਆਦਮੀ ਪਾਰਟੀ ਹੀ ਖਰੀ ਉਤਰਦੀ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਖੇਤਰੀ ਪਾਰਟੀ ਨਹੀਂ ਰਹਿ ਗਈ। ਪਿਛਲੇ ਇਕ ਦਹਾਕੇ ਦੌਰਾਨ ‘ਆਪ’ ਦੇਸ਼ ਦੀ ਸਭ ਤੋਂ ਤੇਜ਼ ਰਫ਼ਤਾਰ ਨਾਲ ਵਧਣ ਵਾਲੀ ਪਾਰਟੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਪਰਿਭਾਸ਼ਾ ਰਾਸ਼ਟਰੀ ਪਾਰਟੀ ਬਾਰੇ ਕੁਝ ਵੀ ਹੋ ਸਕਦੀ ਹੈ ਪਰ ਆਮ ਆਦਮੀ ਪਾਰਟੀ ਨੇ ਪਿਛਲੇ ਦਹਾਕੇ ਦੌਰਾਨ ਦੋ ਸੂਬਿਆਂ ਦਿੱਲੀ ਅਤੇ ਪੰਜਾਬ ’ਚ ਆਪਣਾ ਦਬਦਬਾ ਕਾਇਮ ਕਰ ਲਿਆ ਹੈ। ਪੰਜਾਬ ’ਚ ਵਿਧਾਨ ਸਭਾ ਚੋਣਾਂ ’ਚ ਲੋਕਾਂ ਨੇ ਰਿਕਾਰਡ ਤੋੜ ਜਿੱਤ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਧਦੇ ਕਦਮਾਂ ਕਾਰਨ ਹੀ ਕੇਂਦਰ ਦੀ ਭਾਜਪਾ ਸਰਕਾਰ ਉਸ ਦੇ ਪਿੱਛੇ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਇਕ ਨਵਾਂ ਏਜੰਡਾ ਜਨਤਾ ਦੇ ਸਾਹਮਣੇ ਪੇਸ਼ ਕਰੇਗੀ, ਜਿਸ ’ਚ ਜਨਤਾ ਦੇ ਮਸਲਿਆਂ ਦਾ ਹੱਲ ਕਰਨ ਦੀ ਝਲਕ ਜਨਤਾ ਨੂੰ ਵਿਖਾਈ ਦੇਵੇਗੀ।

 

Have something to say? Post your comment

Subscribe