Wednesday, December 04, 2024
 

ਰਾਸ਼ਟਰੀ

ਜਥੇਦਾਰ ਰਣਜੀਤ ਸਿੰਘ ਗੌਹਰ ਤਨਖ਼ਾਹੀਆ ਕਰਾਰ, ਡਾ. ਸਮਰਾ ਨੂੰ ਵੀ ਸੁਣਾਈ ਸਜ਼ਾ

September 12, 2022 08:16 AM

ਪਟਨਾ ਸਾਹਿਬ: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ’ਚ ਸੋਨੇ-ਚਾਂਦੀ ਦਾ ਪੰਜ ਕਰੋੜ ਰੁਪਏ ਦਾ ਸਾਮਾਨ ਭੇਟ ਕਰਨ ਮਾਮਲੇ ’ਚ ਪੰਜ-ਪਿਆਰਿਆਂ ਨੇ ਅੱਠ ਘੰਟੇ ਤੋਂ ਵੱਧ ਸਮੇਂ ਦੀ ਵਿਚਾਰ ਚਰਚਾ ਤੋਂ ਬਾਅਦ ਐਤਵਾਰ ਰਾਤ ਨੂੰ ਇਸ ਮਾਮਲੇ ’ਚ ਜਥੇਦਾਰ ਗਿਆਨੀ ਰਣਜੀਤ ਸਿੰਘ ਨੂੰ ਤਨਖ਼ਾਹੀਆ ਐਲਾਨ ਦਿੱਤਾ।

ਉੱਥੇ ਹੀ ਦਾਨਕਰਤਾ ਪੰਜਾਬ ਦੇ ਕਰਤਾਰਪੁਰ ਨਿਵਾਸੀ ਡਾ. ਗੁਰਵਿੰਦਰ ਸਿੰਘ ਸਮਰਾ ਨੂੰ ਮਨ੍ਹਾਂ ਕਰਨ ਦੇ ਬਾਵਜੂਦ ਮੀਡੀਆ ’ਚ ਬਿਆਨ ਦੇਣ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦਾ ਦੋਸ਼ੀ ਠਹਿਰਾਇਆ ਗਿਆ ਤੇ ਇਸ ਲਈ ਇਕ ਅਖੰਡ ਪਾਠ, 1100 ਰੁਪਏ ਦਾ ਕੜਾਹ ਪ੍ਰਸਾਦ ਤੇ ਤਿੰਨ ਦਿਨਾਂ ਭਾਂਡੇ ਮਾਂਜਣ ਤੇ ਜੋੜਿਆਂ ਦੀ ਸੇਵਾ ਕਰਨ ਦਾ ਹੁਕਮ ਜਾਰੀ ਕੀਤਾ ਗਿਆ।

ਇਸ ਮਾਮਲੇ ’ਚ ਆਪਣਾ ਪੱਖ ਰੱਖਣ ਲਈ ਜਥੇਦਾਰ ਗਿਆਨੀ ਰਣਜੀਤ ਸਿੰਘ ਤੇ ਦਾਨਕਰਤਾ ਪੰਜਾਬ ਦੇ ਕਰਤਾਰਪੁਰ ਨਿਵਾਸੀ ਡਾ. ਗੁਰਵਿੰਦਰ ਸਿੰਘ ਸਮਰਾ ਦੇ ਵੱਡੇ ਪੁੱਤਰ ਹਰਮਨਦੀਪ ਸਿੰਘ ਸਮਰਾ ਐਤਵਾਰ ਦੁਪਹਿਰ 12 ਵਜੇ ਤਖ਼ਤ ਸ੍ਰੀ ਹਰਿਮੰਦਰ ਜੀ ਸਾਹਿਬ ਪਟਨਾ ਵਿਖੇ ਹਾਜ਼ਰ ਹੋਏ। ਪੰਜ ਪਿਆਰਿਆਂ ਨੇ ਦਾਨਕਰਤਾ ਤੇ ਜਥੇਦਾਰ ਤੋਂ ਸਬੂਤ ਲੈ ਕੇ ਕਰੀਬ ਅੱਠ ਘੰਟੇ ਵਿਚਾਰ ਚਰਚਾ ਕੀਤੀ।

ਬੈਠਕ ਤੋਂ ਬਾਅਦ ਰਾਤ ਨੌਂ ਵਜੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਦਰਬਾਰ ਸਾਹਿਬ ’ਚ ਸੰਗਤ ਦੀ ਹਾਜ਼ਰੀ ’ਚ ਫ਼ੈਸਲਾ ਸੁਣਾਇਆ ਗਿਆ। ਪੰਜ ਪਿਆਰਿਆਂ ਦੀ ਬੈਠਕ ’ਚ ਵਧੀਕ ਮੁੱਖ ਗ੍ਰੰਥੀ ਭਾਈ ਬਲਦੇਵ ਸਿੰਘ ਦੀ ਪ੍ਰਧਾਨਗੀ ’ਚ ਹੋਈ। ਪੰਜ ਪਿਆਰਿਆਂ ’ਚ ਸੀਨੀਅਰ ਗ੍ਰੰਥੀ ਦਲੀਪ ਸਿੰਘ, ਗਿਆਨੀ ਭਾਈ ਗੁਰਦਿਆਲ ਸਿੰਘ, ਭਾਈ ਸੁਖਦੇਵ ਸਿੰਘ ਤੇ ਗ੍ਰੰਥੀ ਪਰਸ਼ੂਰਾਮ ਸਿੰਘ ਸਨ।

ਹੁਕਮਨਾਮਾ ਸੁਣਾਉਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਪੰਜ-ਪਿਆਰਿਆਂ ਨੇ ਦੱਸਿਆ ਕਿ ਦਾਨ ਮਾਮਲੇ ’ਚ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਜਥੇਦਾਰ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਫ਼ੈਸਲੇ ’ਚ ਇਹ ਵੀ ਦੱਸਿਆ ਗਿਆ ਕਿ ਜਥੇਦਾਰ ਨੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ’ਤੇ ਦਬਾਅ ਬਣਾਇਆ ਸੀ ਕਿ ਪੰਜ ਪਿਆਰਿਆਂ ਨੂੰ ਇੱਥੋਂ ਹਟਾ ਕੇ ਦੂਜੀ ਥਾਂ ਭੇਜਿਆ ਜਾਵੇ।

ਦਾਨ ਮਾਮਲਾ ਚਰਚਾ ’ਚ ਆਉਣ ਤੋਂ ਬਾਅਦ ਪ੍ਰਬੰਧਕ ਕਮੇਟੀ ਦੇ ਮੁਖੀ ਮਰਹੂਮ ਅਵਤਾਰ ਸਿੰਘ ਹਿੱਤ ਨੇ ਰਣਜੀਤ ਸਿੰਘ ਦੇ ਦੋਸ਼ ਮੁਕਤ ਹੋਣ ਤੱਕ ਉਨ੍ਹਾਂ ਤੋਂ ਅਹੁਦਾ ਤੇ ਸਹੂਲਤ ਵਾਪਸ ਲੈ ਲਏ ਸਨ। ਦਾਨਕਰਤਾ ਦੇ ਪੁੱਤਰ ਨੇ ਦੱਸਿਆ ਕਿ ਸੱਤ ਸਤੰਬਰ ਨੂੰ ਕਰਤਾਰਪੁਰ ’ਚ ਉਸ ਦੇ ਪਿਤਾ ’ਤੇ ਡੇਢ ਦਰਜਨ ਬਦਮਾਸ਼ਾਂ ਨੇ ਜਾਨਲੇਵਾ ਹਮਲਾ ਕੀਤਾ ਗਿਆ ਸੀ। ਹਮਲੇ ’ਚ ਉਨ੍ਹਾਂ ਦੇ ਪੈਰ ਤੇ ਸਰੀਰ ਦੇ ਹੋਰ ਹਿੱਸਿਆਂ ’ਚ ਸੱਟ ਲੱਗੀ ਸੀ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਰਾਘਵ ਚੱਡਾ ਨੇ ਸੰਸਦ ਵਿਚ ਕਿਹਾ, ਪ੍ਰਦੂਸ਼ਣ ਲਈ ਕਿਸਾਨ ਜਿੰਮੇਵਾਰ ਨਹੀਂ

ਮਹਾਰਾਸ਼ਟਰ ਦੇ CM ਦੇਵੇਂਦਰ ਫੜਨਵੀਸ ਹੋਣਗੇ : Report

तेलंगाना के मुलुगु जिले में हाल के वर्षों में पहली बड़ी मुठभेड़ में 7 माओवादी मारे गए

ਅਗਲੇ 24 ਘੰਟਿਆਂ ਦੇ ਮੌਸਮ ਦਾ ਹਾਲ, ਪਵੇਗਾ ਮੀਂਹ ?

ਮਹਾਰਾਸ਼ਟਰ ਦੇ ਗੋਂਡੀਆ 'ਚ ਬੱਸ ਪਲਟੀ

ਐਮਪੀ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ; ਮੰਤਰੀ ਨੇ ਹਵਾਈ ਸੈਨਾ ਦੀ ਤਰਫੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ 

2000 CCTV फुटेज, 6 राज्यों की संयुक्त जांच: एक महीने में 5 लोगों की हत्या करने वाला बलात्कार का आरोपी गुजरात में कैसे पकड़ा गया

ਦਿੱਲੀ-ਯੂਪੀ ਵਿੱਚ ਸੰਘਣੀ ਧੁੰਦ ਦਾ ਅਲਰਟ, ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਓਡੀਸ਼ਾ ਦੌਰੇ ਤੇ

10ਵੀਂ ਅਤੇ 12ਵੀਂ ਜਮਾਤ ਦੇ ਇਮਤਿਹਾਨ : ICSE ਅਤੇ ISC ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ

 
 
 
 
Subscribe