Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੋਵਿਡ ਯੋਧਿਆਂ  ਦਾ ਕੀਤਾ ਸਨਮਾਨ 

September 18, 2022 08:36 PM
 
 ਸਰੀਰਕ ਤੌਰ 'ਤੇ ਤੰਦਰੁਸਤ ਰਹਿਣ ਲਈ ਚੰਗੀ ਮਾਨਸਿਕ ਸਿਹਤ ਲਾਜ਼ਮੀ: ਚੇਤਨ ਸਿੰਘ ਜੌੜਾਮਾਜਰਾ
 
 ਚੰਡੀਗੜ੍ਹ: 18 ਸਤੰਬਰ :  ਐਸ ਆਰ ਐਸ ਫਾਉਂਡੇਸ਼ਨ ਵੱਲੋਂ ਚੰਡੀਗੜ੍ਹ  ਵਿਖੇ ਇੱਕ ਮੈਡੀਕਲ ਕਾਨਫਰੰਸ, ਸਿਹਤ ਅਤੇ ਤੰਦਰੁਸਤੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਕੀਤੀ। ਪ੍ਰੋਗਰਾਮ ਦਾ ਉਦੇਸ਼ ਮਹਾਂਮਾਰੀ ਦੇ ਸਮੇਂ ਦੌਰਾਨ ਕੋਰੋਨਾ ਯੋਧਿਆਂ ਦੇ ਯੋਗਦਾਨ ਨੂੰ ਪਛਾਣਨ ਅਤੇ ਪ੍ਰਸ਼ੰਸਾ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਸੀ।  
 
 ਮੈਡੀਕਲ ਅਤੇ ਪੈਰਾ-ਮੈਡੀਕਲ ਪੇਸ਼ੇਵਰਾਂ ਨੂੰ ਧਰਤੀ 'ਤੇ ਪ੍ਰਮਾਤਮਾ ਦੀ ਮੂਰਤ ਦੱਸਦਿਆਂ ਸ੍ਰੀ ਜੌੜਾਮਾਜਰਾ ਨੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਜਿਵੇਂ ਕਿ ਨਰਸਾਂ, ਵਾਰਡ ਬੁਆਏ ਅਤੇ ਸੁਰੱਖਿਆ ਗਾਰਡਾਂ ਨੂੰ ਸਨਮਾਨਿਤ ਕੀਤਾ।
 
 ਇਕੱਠ ਨੂੰ ਸੰਬੋਧਨ ਕਰਦਿਆਂ  ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਡਾਕਟਰੀ ਪੇਸ਼ੇਵਰਾਂ ਨੇ ਕੋਵਿਡ ਨਾਲ ਨਜਿੱਠਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ, ਉਹ ਸਮਾਂ ਸੀ ਜਦੋਂ ਪਰਿਵਾਰਕ ਮੈਂਬਰ ਵੀ ਆਪਣੇ ਮਰ ਰਹੇ ਰਿਸ਼ਤੇਦਾਰਾਂ ਦੇ ਨੇੜੇ ਆਉਣ ਦੀ ਹਿੰਮਤ ਨਹੀਂ ਕਰਦੇ ਸਨ ਪਰ ਇਨ੍ਹਾਂ ਪੇਸ਼ੇਵਰਾਂ ਨੇ ਬਿਨਾਂ ਕਿਸੇ ਡਰ ਦੇ ਆਪਣੀ ਡਿਊਟੀ ਨਿਭਾਈ ਅਤੇ ਆਪਣੇ ਯਤਨਾਂ ਨਾਲ ਅਨੇਕਾਂ ਜਾਨਾਂ ਬਚਾਈਆਂ।
 
 ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਖੇਤਰ ਦਾ ਸੁਧਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਉਨ੍ਹਾਂ ਦੀ ਸਰਕਾਰ, ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
 
 ਉਨ੍ਹਾਂ ਸੂਬੇ ਵਿੱਚ ਸਸਤੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਮੋਟੀਆਂ ਫੀਸਾਂ ਦੇ ਕੇ ਡਾਕਟਰੀ ਸਿੱਖਿਆ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।
 
 ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਉੱਘੇ ਵਾਤਾਵਰਣ ਪ੍ਰੇਮੀ ਨੇ ਗੁਰਬਾਣੀ ਦੇ ਸ਼ਬਦ 'ਪਵਨ ਗੁਰੂ, ਪਾਣੀ ਪਿਤਾ ਮਾਤਾ ਧਰਤਿ ਮਹਤੁ' ਦਾ ਉਚਾਰਨ ਕਰਦਿਆਂ ਵਾਤਾਵਰਣ ਦੀ ਸੁਰੱਖਿਆ 'ਤੇ ਜ਼ੋਰ ਦਿੱਤਾ, ਜਿਸ ਵਿੱਚ ਧਰਤੀ 'ਤੇ ਜੀਵਨ ਤਿੰਨ ਥੰਮ੍ਹਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਗਿਆ।  
 
 ਇਸ ਮੌਕੇ 'ਤੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜੀਵਨ ਬਾਰੇ ਇੱਕ ਪੈਨਲ ਚਰਚਾ ਵੀ ਕਰਵਾਈ ਗਈ ਜਿਸ ਵਿੱਚ ਮੈਡੀਕਲ, ਅਧਿਆਤਮਿਕ ਅਤੇ ਮਨੋਵਿਗਿਆਨ ਦੇ ਵਿਸ਼ਾ ਮਾਹਿਰਾਂ ਨੇ ਭਾਗ ਲਿਆ।   ਡਾ.ਗੁਰਬੀਰ ਸਿੰਘ, ਡਾ.ਦਿਗੰਬਰ, ਯੋਗੀ ਅਮਨਦੀਪ ਸਿੰਘ ਅਤੇ ਰੀਨਾ ਗੁਪਤਾ ਨੇ ਅੱਜ ਦੇ ਹਾਲਾਤ ਵਿੱਚ ਚੰਗੀ ਮਾਨਸਿਕ ਸਿਹਤ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ ਕਿਉਂਕਿ ਸਾਡੇ ਵਿੱਚੋਂ ਹਰ ਕੋਈ ਕਿਸੇ ਨਾ ਕਿਸੇ ਤਣਾਅ ਵਿੱਚ ਰਹਿੰਦਾ ਹੈ ਜਿਸ ਕਾਰਨ ਅਕਸਰ ਸਰੀਰਕ ਸਿਹਤ ਵੀ ਖਰਾਬ ਹੋ ਜਾਂਦੀ ਹੈ।
 
 ਐਸ.ਆਰ.ਐਸ. ਫਾਊਂਡੇਸ਼ਨ ਦੇ ਡਾਇਰੈਕਟਰ ਡਾ: ਸਾਜਨ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਪੰਜਾਬ ਸ੍ਰੀ ਜੌੜਾਮਾਜਰਾ ਦੀ ਯੋਗ ਅਗਵਾਈ ਹੇਠ ਸਾਡੀ ਸੰਸਥਾ ਪੰਜਾਬ ਰਾਜ ਦੇ ਸਿਹਤ ਖੇਤਰ ਨੂੰ ਦੇਸ਼ ਵਿੱਚ ਨੰਬਰ ਇੱਕ ਬਣਾਉਣ ਲਈ ਯਤਨਸ਼ੀਲ ਹੈ।   
 
  ਇਸ ਮੌਕੇ ਹੋਰਨਾਂ ਤੋਂ ਇਲਾਵਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ: ਚਰਨਜੀਤ ਸਿੰਘ ਅਤੇ ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ, ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਅਤੇ 'ਆਪ' ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਡਾ: ਪ੍ਰਭਜੋਤ ਕੌਰ ਹਾਜ਼ਰ ਸਨ।
 

Have something to say? Post your comment

Subscribe