Friday, November 22, 2024
 

ਪੰਜਾਬ

ਪੰਜਾਬ ਦੇ 2 ਸਾਬਕਾ ਮੰਤਰੀਆਂ ਦਾ ਲੁੱਕਆਊਟ ਨੋਟਿਸ ਜਾਰੀ : ਵਿਜੀਲੈਂਸ ਬਿਊਰੋ ਹੁਣ ਅਕਾਲੀਆਂ ਦੁਆਲੇ ਹੋਈ

September 19, 2022 08:59 AM

3 ਸੇਵਾ ਮੁਕਤ ਆਈਏਐਸ ਅਧਿਕਾਰੀ ਵੀ ਫਸੇ; ਸਿੰਚਾਈ ਘੁਟਾਲੇ ਵਿੱਚ ਕਾਰਵਾਈ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੌਰਾਨ ਹੋਏ ਸਿੰਚਾਈ ਘੁਟਾਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਕਾਰਵਾਈ ਦੇ ਹਿੱਸੇ ਵਜੋਂ ਵਿਜੀਲੈਂਸ ਨੇ ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਤੋਂ ਇਲਾਵਾ ਸੇਵਾਮੁਕਤ ਆਈਏਐਸ ਅਫ਼ਸਰ ਸਰਵੇਸ਼ ਕੌਸ਼ਲ, ਕੇਬੀਐਸ ਸਿੱਧੂ ਅਤੇ ਕਾਹਨ ਸਿੰਘ ਪੰਨੂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤੇ ਹਨ।

ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਵਿਜੀਲੈਂਸ ਨੂੰ ਮਾਮਲੇ ਦੀ ਜਾਂਚ ਦੀ ਇਜਾਜ਼ਤ ਦਿੱਤੀ ਸੀ। ਇਸ ਮਾਮਲੇ ਦੇ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੇ ਹਲਫ਼ਨਾਮਾ ਦੇ ਕੇ ਕਿਹਾ ਸੀ ਕਿ ਸਿੰਚਾਈ ਘੁਟਾਲੇ ਵਿੱਚ ਤਿੰਨ ਸਾਬਕਾ ਆਈਏਐਸ ਅਧਿਕਾਰੀ, ਦੋ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ ਵੀ ਸ਼ਾਮਲ ਹਨ। ਇਹ ਬਿਆਨ ਵਿਜੀਲੈਂਸ ਬਿਊਰੋ ਵੱਲੋਂ ਅਗਸਤ 2017 ਵਿੱਚ ਦਰਜ ਕੀਤੇ ਗਏ ਸਨ।

ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘੁਟਾਲੇ ਵਿੱਚ ਨਾਮਜ਼ਦ ਠੇਕੇਦਾਰਾਂ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ ਜਾਵੇਗਾ। ਜਿਨ੍ਹਾਂ ਸਾਬਕਾ ਅਫਸਰਾਂ ਅਤੇ ਆਗੂਆਂ ਦੇ ਨਾਂ ਪੁੱਛਗਿੱਛ ਵਿੱਚ ਸਾਹਮਣੇ ਆਉਣਗੇ ਉਨ੍ਹਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਐਕਟ ਦੀ ਧਾਰਾ 17ਏ ਤਹਿਤ ਕਾਰਵਾਈ ਕਰਨ ਦੀ ਇਜਾਜ਼ਤ ਮੰਗੀ ਸੀ।

 

Have something to say? Post your comment

 
 
 
 
 
Subscribe