Friday, November 22, 2024
 

ਰਾਸ਼ਟਰੀ

ਸੈਪਟਿਕ ਟੈਂਕ ਦੀ ਜ਼ਹਿਰੀਲੀ ਗੈਸ ਚੜ੍ਹਨ ਨਾਲ ਤਿੰਨ ਮਜ਼ਦੂਰਾਂ ਦੀ ਮੌਤ

September 19, 2022 09:49 AM

ਕਾਨਪੁਰ : ਜ਼ਿਲੇ ਦੇ ਬਰਾੜਾ ਇਲਾਕੇ 'ਚ ਐਤਵਾਰ ਨੂੰ ਇਕ ਨਿਰਮਾਣ ਅਧੀਨ ਘਰ 'ਚ ਬਣੇ 'ਸੈਪਟਿਕ ਟੈਂਕ' 'ਚੋਂ ਜ਼ਹਿਰੀਲੀ ਗੈਸ ਚੜ੍ਹਨ ਕਰਕੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਕਾਨਪੁਰ ਦੇ ਪੁਲਿਸ ਡਿਪਟੀ ਕਮਿਸ਼ਨਰ ਦੱਖਣ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਬਾਲ ਗੋਵਿੰਦ ਨਾਂ ਦਾ ਠੇਕੇਦਾਰ ਬਰਾੜਾ ਇਲਾਕੇ 'ਚ ਸਥਿਤ ਮਾਲਵੀਆ ਨਗਰ 'ਚ ਮਕਾਨ ਬਣਵਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਸ਼ਿਵਾ ਤਿਵਾੜੀ (25), ਅੰਕਿਤ ਪਾਲ (22) ਅਤੇ ਅਮਿਤ ਕੁਮਾਰ (25) ਨਾਮਕ ਮਜ਼ਦੂਰ ਵੀ ਇਸ ਦੀ ਉਸਾਰੀ ਵਿੱਚ ਲੱਗੇ ਹੋਏ ਸਨ। ਪੁਲਿਸ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਤਿੰਨੇ ਮਜ਼ਦੂਰ ਘਰ ਦੇ ਨਿਰਮਾਣ ਅਧੀਨ ਸੈਪਟਿਕ ਟੈਂਕ ਦੇ ਅੰਦਰ ਗਏ ਸਨ ਕਿ ਇਸ ਦੌਰਾਨ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਉਹ ਬੇਹੋਸ਼ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਠੇਕੇਦਾਰ ਨੇ ਤਿੰਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਉਹ ਬਾਹਰ ਆ ਗਿਆ।

ਪ੍ਰਮੋਦ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਤਿੰਨਾਂ ਮਜ਼ਦੂਰਾਂ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਸ਼ਿਵ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਅੰਕਿਤ ਅਤੇ ਅਮਿਤ ਨੂੰ ਰੀਜੈਂਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਨੇ ਸੜਕ ’ਤੇ ਜਾਮ ਲਗਾ ਕੇ ਹੰਗਾਮਾ ਕੀਤਾ ਪਰ ਪੁਲੀਸ ਨੇ ਉਨ੍ਹਾਂ ਨੂੰ ਸਮਝਾ ਕੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਮਿਲਣ ’ਤੇ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

 

Have something to say? Post your comment

 
 
 
 
 
Subscribe