Saturday, November 23, 2024
 

ਮਨੋਰੰਜਨ

ਕਬੂਤਰਬਾਜ਼ੀ ਮਾਮਲੇ 'ਚ ਹਾਈਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਦਲੇਰ ਮਹਿੰਦੀ ਨੇ ਸ੍ਰੀ ਹਰਿਮੰਦਰ ਸਾਹਿਬ 'ਚ ਟੇਕਿਆ ਮੱਥਾ

September 20, 2022 09:48 AM

ਅੰਮ੍ਰਿਤਸਰ : 19 ਸਾਲ ਪੁਰਾਣੇ ਕਬੂਤਰਬਾਜ਼ੀ (ਮਨੁੱਖੀ ਤਸਕਰੀ) ਮਾਮਲੇ 'ਚ ਹਾਈਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਦਲੇਰ ਮਹਿੰਦੀ ਆਪਣੇ ਭਰਾ ਮੀਕਾ ਸਿੰਘ ਨਾਲ ਸੋਮਵਾਰ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਸਨ।

ਦਲੇਰ ਮਹਿੰਦੀ ਕਾਫੀ ਦੇਰ ਤੱਕ ਹਰਿਮੰਦਰ ਸਾਹਿਬ ਦੇ ਅੰਦਰ ਰਹੇ। ਗੁਰੂਆਂ ਦਾ ਸ਼ੁਕਰਾਨਾ ਕਰਨ ਪਹੁੰਚੇ ਦਲੇਰ ਮਹਿੰਦੀ ਨੇ ਕਿਹਾ ਕਿ ਜਿਸ ਦੇ ਉਪਰ ਸ੍ਰੀ ਗੁਰੂ ਰਾਮਦਾਸ ਜੀ ਦਾ ਹੱਥ ਹੋਵੇ , ਉਸ ਨੂੰ ਕੁਝ ਨਹੀਂ ਹੋ ਸਕਦਾ। 

ਦੱਸਣਯੋਗ ਹੈ ਕਿ 15 ਸਤੰਬਰ ਨੂੰ ਦਲੇਰ ਮਹਿੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਸੀ। ਇਸ ਸਾਲ ਜੁਲਾਈ ਵਿੱਚ ਪਟਿਆਲਾ ਸੈਸ਼ਨ ਕੋਰਟ ਨੇ ਉਸ ਦੀ ਸਜ਼ਾ ਨੂੰ ਬਰਕਰਾਰ ਰੱਖਦਿਆਂ ਮਨੁੱਖੀ ਤਸਕਰੀ ਦੇ ਕੇਸ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ।

ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਦਲੇਰ ਮਹਿੰਦੀ ਨੇ ਸਜ਼ਾ ਖ਼ਿਲਾਫ਼ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਜਿੱਥੇ ਹਾਈਕੋਰਟ ਨੇ ਜ਼ਮਾਨਤ ਦੇ ਕੇ ਉਸਦੀ ਸਜ਼ਾ 'ਤੇ ਰੋਕ ਲਗਾ ਦਿੱਤੀ। ਹੁਣ ਇਸ ਮਾਮਲੇ ਦੀ ਸੁਣਵਾਈ ਹਾਈਕੋਰਟ ਵਿੱਚ ਜਾਰੀ ਰਹੇਗੀ।

 

Have something to say? Post your comment

Subscribe