Saturday, April 05, 2025
 

ਪੰਜਾਬ

ਫਿਰੋਜਪੁਰ ‘ਚ ਸਹਾਇਕ ਜੇ.ਈ. ‘ਤੇ ਹਮਲਾ; ਬਿਜਲੀ ਮੰਤਰੀ ਨੇ ਹਾਲ-ਚਾਲ ਪੁੱਛਣ ਲਈ ਪੀੜਤ ਅਧਿਕਾਰੀ ਨਾਲ ਕੀਤੀ ਫੋਨ ’ਤੇ ਗੱਲ

September 21, 2022 08:34 PM

ਫਿਰੋਜਪੁਰ ਪੁਲੀਸ ਵੱਲੋਂ ਦੋਸ਼ੀਆਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ 

- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸਹਾਇਕ ਜੂਨੀਅਰ ਇੰਜੀਨੀਅਰ (ਜੇ.ਈ.) ਕਰਨੈਲ ਸਿੰਘ, ਜਿਸ ’ਤੇ ਲੰਘੇ ਕੱਲ ਦੀ ਸ਼ਾਮ ਨੂੰ ਫਿਰੋਜ਼ਪੁਰ ਦੇ ਪਿੰਡ ਗੱਟੀ ਮਸਤਾ ਵਿਖੇ ਕੁਝ ਵਿਅਕਤੀਆਂ ਵਲੋਂ ਹਮਲਾ ਕੀਤਾ ਗਿਆ ਸੀ, ਦਾ ਹਾਲ-ਚਾਲ ਪੁੱਛਣ ਲਈ ਟੈਲੀਫੋਨ ‘ਤੇ ਗੱਲਬਾਤ ਕੀਤੀ ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਪ ਮੰਡਲ ਦਫਤਰ ਵਿੱਚ ਤਾਇਨਾਤ ਸਹਾਇਕ ਜੇ.ਈ.ਕਰਨੈਲ ਸਿੰਘ ਪਿੰਡ ਵਿੱਚ ਬਿਜਲੀ ਦਾ ਮੀਟਰ ਲਗਾਉਣ ਲਈ ਗਿਆ ਸੀ ਤਾਂ ਕੁਝ ਵਿਅਕਤੀਆਂ ਨੇ ਪਿੰਡ ਵਿੱਚ ਉਨਾਂ ਦੇ ਵਿਰੋਧੀ ਦੇ ਘਰ ਮੀਟਰ ਲਗਾਉਣ ਕਾਰਨ ਉਸ ‘ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ।

ਮੰਤਰੀ ਨੇ ਕਰਨੈਲ ਸਿੰਘ ਨਾਲ ਗੱਲਬਾਤ ਕਰਦਿਆਂ ਉਨਾਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਮਦਦ ਦੀ ਪੇਸ਼ਕਸ਼ ਕੀਤੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ।

ਉਨਾਂ ਦੱਸਿਆ ਕਿ ਮਮਦੋਟ ਪੁਲਿਸ ਵੱਲੋਂ ਸਾਰੇ ਮੁਲਜਮਾਂ ਖਿਲਾਫ ਇਰਾਦਾ ਕਤਲ ਅਤੇ ਭਾਰਤੀ ਦੰਡਾਵਲੀ ਦੀਆਂ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜਮਾਂ ਨਾਲ ਕਿਸੇ ਵੀ ਤਰਾਂ ਦੀ ਖਿੱਚ-ਧੂਹ ਜਾਂ ਮਾੜੇ ਵਤੀਰੇ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸਾਰੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਥਾਣਾ ਮਮਦੋਟ ਵਿਖੇ ਆਈਪੀਸੀ ਦੀ ਧਾਰਾ 307, 332, 341, 353, 186, 506, 148, 159 ਅਤੇ 323 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

बरनाला शहर में आवारा कुत्तों का आतंक लोग परेशान

CM ਮਾਨ ਦੀ ਲੁਧਿਆਣਾ ਵਿੱਚ ਅੱਜ ਪੈਦਲ ਯਾਤਰਾ

ਪੰਜਾਬ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ, ਕਦੋਂ ਪਵੇਗੀ ਬਾਰਸ਼

नशा तस्करों को नशा कारोबार या पंजाब छोड़ने की चेतावनी

बरनाला में कांग्रेसियों ने मुख्यमंत्री भगवंत मान का पुतला जलाकर किया विरोध प्रदर्शन

पंजाब में शुरू नहीं हो सकी गेहूं की खरीद, एशिया की सबसे बड़ी खन्ना अनाज मंडी सूनी,

ਟੰਗਿਆ ਗਿਆ ਈਸਾਈ ਪਾਦਰੀ ਬਜਿੰਦਰ , ਉਮਰ ਕੈਦ: ਅਦਾਲਤ ਨੇ ਸੁਣਾਈ ਸਜ਼ਾ

3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ

 
 
 
 
Subscribe