ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ’ਚ ਅੱਜ ਸਵੇਰੇ 3.1 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਲੱਗੇ। ਮੌਸਮ ਵਿਗਿਆਨ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਵੀ ਜਾਨੀ ਜਾਂ ਮਾਲੀ ਨੁਕਸਾਨ ਹੋਣ ਖ਼ਬਰ ਨਹੀਂ ਹੈ। ਮੌਸਮ ਵਿਭਾਗ ਦੇ ਸ਼ਿਮਲਾ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਵਿੱਚ ਸਵੇਰੇ 7.03 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੰਬਾ ਵਿੱਚ ਪਿਛਲੇ 11 ਦਿਨਾਂ ਵਿੱਚ ਅੱਠਵੀਂ ਵਾਰ ਭੂਚਾਲ ਦੇ ਝਟਕੇ ਲੱਗੇ ਹਨ। ਉਨ੍ਹਾਂ ਦੱਸਿਆ ਕਿ ਭੂਚਾਲ ਦੇ ਕੇਂਦਰ ਧਰਤੀ ਦੇ 5 ਕਿਲੋਮੀਟਰ ਹੇਠਾਂ ਚੰਬਾ ਦੇ ਉੱਤਰ-ਪੱਛਮ ਵਿੱਚ ਸੀ।