ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਮੰਗਲਵਾਰ ਤੋਂ ਸ਼ੁਰੂ ਹੋ ਗਿਆ। ਸਵੇਰੇ ਪਿਛਲੇ ਸਮੇਂ ਦੌਰਾਨ ਵਿਛੜੀਆਂ ਉੱਘੀਆਂ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ, ਪ੍ਰਗਤੀਸ਼ੀਲ ਕਿਸਾਨ ਜਗਜੀਤ ਸਿੰਘ ਹਾਰਾ, ਸਮਾਜ ਸੇਵੀ ਕਿਸ਼ਮ ਦੇਵ ਖੋਸਲਾ, ਅਵਤਾਰ ਸਿੰਘ ਹਿੱਤ ਪ੍ਰਧਾਨ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਅਤੇ ਪਾਣੀਆਂ ਦੇ ਰਾਖੇ ਵਜੋਂ ਜਾਣੇ ਜਾਂਦੇ ਪੀਸੀਐੱਸ ਅਧਿਕਾਰੀ ਪ੍ਰੀਤਮ ਸਿੰਘ ਕੁੰਮੇਦਾਨ ਨੂੰ ਸਦਨ ਨੇ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਤਿੰਨ ਵਾਰ ਮੁਲਤਵੀ ਹੋਈ।
ਵਿਰੋਧੀ ਧਿਰ ਦੇ ਮੈਂਬਰ ਵੈੱਲ 'ਚ ਪਹੁੰਚ ਗਏ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਿਸ ਤੋਂ ਬਾਅਦ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਅੱਜ ਦੇ ਦਿਨ ਲਈ ਨੇਮ ਕੀਤਾ ਗਿਆ। ਸਪੀਕਰ ਨੇ ਮਾਰਸ਼ਲਾਂ ਨੂੰ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਣ ਦਾ ਹੁਕਮ ਦਿੱਤਾ।
ਹਾਲਾਂਕਿ ਕਾਂਗਰਸ ਦੇ ਵਿਧਾਨਕਾਰ ਸਦਨ ਤੋਂ ਬਾਹਰ ਜਾਣ ਨੂੰ ਤਿਆਰ ਨਹੀਂ ਹਨ। ਵਿਧਾਨ ਸਭਾ ਦਾ ਸੈਸ਼ਨ 29 ਸਤੰਬਰ ਦੁਪਹਿਰ ਦੋ ਵਜੇ ਤਕ ਮੁਲਤਵੀ ਕਰ ਦਿੱਤਾ ਗਿਆ ਹੈ। ਕਾਂਗਰਸ ਵਿਧਾਇਕ ਸਦਨ ਤੋਂ ਖ਼ੁਦ ਬਾਹਰ ਗਏ।
ਸਦਨ ਨੇ MLA ਲਾਭ ਸਿੰਘ ਉਗੋਕੇ ਦੇ ਪਿਤਾ ਤੇ ਨਾਨਕਸ਼ਾਹੀ ਕਲੰਡਰ ਬਣਾਉਣ ਵਾਲੇ ਪਾਲ ਸਿੰਘ ਪੁਰੇਵਾਲ ਨੂੰ ਸਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਸਦਨ 'ਚ ਭਰੋਸਗੀ ਦਾ ਮਤਾ ਪੇਸ਼ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਨੇ ਪ੍ਰਸਤਾਵ ਦੀ ਤਾਈਦ ਕੀਤੀ।
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਜੰਗੀ ਲਾਲ ਮਹਾਜਨ ਸਦਨ ਤੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਕੇ ਵਾਕਆਊਟ ਕਰ ਗਏ। ਵਿਰੋਧੀ ਧਿਰ ਦਾ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਵਲੋਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿੰਦਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਮਤਾ ਪੇਸ਼ ਕਰਨ ਲਈ ਖੜ੍ਹੇ ਹੋ ਗਏ ਹਨ। ਵਿਰੋਧੀ ਧਿਰ ਨੇ ਸਿਫ਼ਰ ਕਾਲ ਦੀ ਕੀਤੀ ਮੰਗ। ਸੱਤਾ ਧਿਰ ਦਾ ਰੁਖ਼ ਹਮਲਾਵਰ ਹੈ।
ਜ਼ਿਕਰਯੋਗ ਹੈ ਕਿ 28 ਸਤੰਬਰ ਦੀ ਛੁੱਟੀ ਹੋਵੇਗੀ ਇਸ ਲਈ ਇਸ ਦਿਨ ਸੈਸ਼ਨ ਨਹੀਂ ਹੋਵੇਗਾ। ਭਗਵੰਤ ਮਾਨ ਨੇ ਆਪਣੀ ਸਰਕਾਰ ਵੱਲੋਂ ਸਦਨ 'ਚ ਭਰੋਸਗੀ ਮਤਾ ਪੇਸ਼ ਕੀਤਾ। ਇਸ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਮੰਤਰੀ ਅਮਨ ਅਰੋੜਾ ਨੇ ਪ੍ਰਵਾਨਗੀ ਦਿੱਤੀ।
ਭਰੋਸਗੀ ਮਤੇ 'ਤੇ ਚਰਚਾ ਕਰਦੇ ਹੋਏ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਇਸ ਸਦਨ 'ਚ ਵੱਡੀ ਬਹਿਸ ਹੋਈ ਹੈ। ਜੇਕਰ ਇਸ ਵਾਰ ਸਾਰਥਕ ਬਹਿਸ ਹੁੰਦੀ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਨੂੰ ਪੜ੍ਹਨ ਦਾ ਮੌਕਾ ਮਿਲਦਾ। ਜੇ ਗੁਲਦਸਤੇ 'ਚ ਇੱਕੋ ਜਿਹੇ ਫੁੱਲ ਹੋਣ ਤਾਂ ਜ਼ਿਆਦਾ ਦੇਰ ਦੇਖ ਨਹੀਂ ਸਕਦੇ। ਵਿਰੋਧੀ ਧਿਰ ਦੇ ਬਿਨਾਂ ਮਜ਼ਾ ਨਹੀਂ ਆਉਂਦਾ। ਮੈਂ ਵੀ ਅੱਠ ਸਾਲ ਵਿਰੋਧੀ ਧਿਰ 'ਚ ਰਿਹਾ ਹਾਂ।