ਖਾਲੀ ਬੱਸਾਂ 'ਚ ਹੋਏ ਦੋ ਧਮਾਕੇ, ਪਹਿਲੇ ਧਮਾਕੇ 'ਚ 2 ਲੋਕ ਜ਼ਖਮੀ; ਸੁਰੱਖਿਆ ਏਜੰਸੀਆਂ ਅਲਰਟ 'ਤੇ
ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਊਧਮਪੁਰ 'ਚ 8 ਘੰਟਿਆਂ ਦੇ ਅੰਦਰ ਬੱਸਾਂ 'ਚ ਦੋ ਧਮਾਕੇ ਹੋਏ। ਪਹਿਲਾ ਧਮਾਕਾ ਬੁੱਧਵਾਰ ਰਾਤ ਕਰੀਬ 10.30 ਵਜੇ ਡੋਮੇਲ ਚੌਕ 'ਤੇ ਪੈਟਰੋਲ ਪੰਪ ਨੇੜੇ ਖੜ੍ਹੀ ਇਕ ਖਾਲੀ ਬੱਸ 'ਚ ਹੋਇਆ। ਇਸ 'ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਵੀਰਵਾਰ ਸਵੇਰੇ 6 ਵਜੇ ਪੁਰਾਣੇ ਬੱਸ ਸਟੈਂਡ 'ਤੇ ਖੜ੍ਹੀ ਇਕ ਖਾਲੀ ਬੱਸ 'ਚ ਇਕ ਹੋਰ ਧਮਾਕਾ ਹੋਇਆ। ਇਸ ਧਮਾਕੇ ਵਿਚ ਕੋਈ ਜ਼ਖਮੀ ਨਹੀਂ ਹੋਇਆ ਹੈ। ਉਧਮਪੁਰ ਪੁਲਿਸ ਅਤੇ ਹੋਰ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ 4 ਅਕਤੂਬਰ ਨੂੰ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾ ਰਹੇ ਹਨ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਦੋ ਧਮਾਕਿਆਂ ਨੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ। ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕਰ ਦਿੱਤਾ ਹੈ। ਪਹਿਲਾਂ ਉਨ੍ਹਾਂ ਦਾ ਜੰਮੂ ਦਾ ਦੌਰਾ 30 ਸਤੰਬਰ ਨੂੰ ਹੋਣਾ ਸੀ, ਪਰ ਇਸ ਨੂੰ 27 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ।