ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਨਵਰਾਤਰਾ ਮੌਕੇ ਦੁਰਗਾ ਪੂਜਾ ਦੇ ਪੰਡਾਲ ਵਿੱਚ ਐਤਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ।
ਦੁਰਗਾ ਪੂਜਾ ਪੰਡਾਲ 'ਚ ਅੱਗ ਲੱਗਣ ਕਾਰਨ 64 ਦੇ ਕਰੀਬ ਲੋਕ ਝੁਲਸ ਗਏ। ਜਦਕਿ ਪੰਜ ਲੋਕਾਂ ਦੀ ਜਾਨ ਵੀ ਚਲੀ ਗਈ।
ਇਸ ਦੇ ਨਾਲ ਹੀ ਜ਼ਖਮੀਆਂ ਨੂੰ ਇਲਾਜ ਲਈ ਵਾਰਾਣਸੀ ਅਤੇ ਪ੍ਰਯਾਗਰਾਜ ਭੇਜ ਦਿੱਤਾ ਗਿਆ ਹੈ।
ਭਦੋਹੀ ਦੇ ਪੂਜਾ ਪੰਡਾਲ 'ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪੰਡਾਲ 'ਚ ਅੱਗ ਲੱਗਣ ਸਮੇਂ 150 ਦੇ ਕਰੀਬ ਲੋਕ ਮੌਜੂਦ ਸਨ।
ਅੱਗ ਇੰਨੀ ਭਿਆਨਕ ਸੀ ਕਿ ਇਸ ਵਿਚ 64 ਲੋਕ ਝੁਲਸ ਗਏ। ਇਸ ਤੋਂ ਇਲਾਵਾ ਤਿੰਨ ਲੋਕਾਂ ਦੀ ਮੌਤ ਵੀ ਹੋਈ ਹੈ।
ਜਿਸ ਵਿੱਚ 40 ਫੀਸਦੀ ਤੋਂ ਵੱਧ ਲੋਕ ਅੱਗ ਦੀ ਲਪੇਟ ਵਿੱਚ ਆ ਗਏ। ਇਸ 'ਚ ਜ਼ਿਆਦਾਤਰ ਲੋਕ 30 ਤੋਂ 40 ਫੀਸਦੀ ਤੱਕ ਝੁਲਸ ਗਏ ਹਨ। ਜਦਕਿ ਕੁਝ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।