ਅਜਨਾਲਾ : ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ 17 ਥਾਣਿਆਂ ਵਿਚ ਪੁਲਿਸ ਕਰਮਚਾਰੀਆਂ ਦੀ ਘਾਟ ਨੂੰ ਪੂਰਾ ਕਰਨ ਦੇ ਮਕਸਦ ਨਾਲ ਅੱਜ ਐੱਸ.ਐੱਸ.ਪੀ. ਸਵਪਨ ਸ਼ਰਮਾ ਵਲੋਂ ਵੱਡੀ ਗਿਣਤੀ 'ਚ ਪੁਲਿਸ ਕਰਮਚਾਰੀਆਂ ਦੇ ਤਬਾਦਲੇ ਕਰਕੇ ਉਨ੍ਹਾਂ ਨੂੰ ਵੱਖ-ਵੱਖ ਥਾਣਿਆਂ ਵਿਚ ਨਿਯੁਕਤ ਕੀਤਾ ਗਿਆ ਹੈ।
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਸਵਪਨ ਸ਼ਰਮਾ ਵਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਦਫ਼ਤਰਾਂ, ਬਰਾਂਚਾਂ ਅਤੇ ਪੁਲਿਸ ਲਾਈਨ ਵਿਚ ਲੰਬੇ ਸਮੇਂ ਤੋਂ ਤਾਇਨਾਤ ਇੰਸਪੈਕਟਰ, ਸਬ ਇੰਸਪੈਕਟਰ ਤੇ ਸਹਾਇਕ ਸਬ ਇੰਸਪੈਕਟਰਾਂ ਤੋਂ ਇਲਾਵਾ ਹੌਲਦਾਰ ਅਤੇ ਸਿਪਾਹੀਆਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਦੀ ਗਿਣਤੀ 139 ਦੇ ਕਰੀਬ ਹੈ ।