Friday, November 22, 2024
 

ਰਾਸ਼ਟਰੀ

ਕਿਸਾਨਾਂ ਨੂੰ ਦੀਵਾਲੀ ਤੋਹਫਾ : ਕੇਂਦਰ ਨੇ 6 ਫਸਲਾਂ ਦੀ MSP ਵਧਾਈ

October 18, 2022 07:51 PM

ਨਵੀਂ ਦਿੱਲੀ: ਕੇਂਦਰ ਨੇ ਕਿਸਾਨਾਂ ਨੂੰ ਦੀਵਾਲੀ ਦਾ ਤੋਹਫਾ ਦਿੰਦੇ ਹੋਏ ਅੱਜ ਹਾੜੀ ਦੀਆਂ 6 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਮੀਟਿੰਗ ਦੇ ਬਾਅਦ ਦੱਸਿਆ ਕਿ ਸਰਕਾਰ ਨੇ ਕਣਕ ਦੀ MSP 110 ਰੁਪਏ ਪ੍ਰਤੀ ਕੁਇੰਟਲ ਵਧਾ ਦਿੱਤੀ ਹੈ।

ਜਿਹੜੀਆਂ ਫਸਲਾਂ ਦੀ ਐੱਮਐੱਸਪੀ ਵਧਾਈ ਗਈ ਹੈ ਉਨ੍ਹਾਂ ਵਿਚ ਕਣਕ ਤੋਂ ਇਲਾਵਾ ਜੌਂ, ਛੋਲੇ, ਮਸੂਰ, ਸੂਰਜਮੁਖੀ ਤੇ ਸਰ੍ਹੋਂ ਹਨ। ਇਸ ਨਾਲ ਕਿਸਾਨਾਂ ਦੀ ਆਦਮਨ ਤੇ ਫਸਲਾਂ ਦਾ ਉਤਪਾਦਨ ਵਧਾਉਣ ਵਜੋਂ ਦੇਖਿਆ ਜਾ ਰਿਹਾ ਹੈ। ਕਣਕ ਦੀ MSP 110 ਰੁਪਏ ਪ੍ਰਤੀ ਕੁਇੰਟਲ ਵਧ ਕੇ ਹੁਣ ਹਾੜੀ ਸੀਜ਼ਨ 2023-24 ਲਈ 2125 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ।

ਇਸੇ ਤਰ੍ਹਾਂ ਜੌਂ ਦਾ ਘੱਟੋ-ਘੱਟ ਸਮਰਥਨ ਮੁੱਲ 100 ਰੁਪਏ ਪ੍ਰਤੀ ਕੁਇੰਟਲ ਤੋਂ ਵਧ ਕੇ ਹੁਣ 1735 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਸਰਕਾਰ ਨੇ ਛੋਲਿਆਂ ਦੀ MSP 105 ਰੁਪਏ ਮਸੂਰ ਦੀ 500, ਸਰ੍ਹੋਂ ਦੀ 400 ਤੇ ਸੂਰਜਮੁਖੀ ਦੀ MSP ਵਿਚ 209 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਦੀ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਧਾਉਣ ਦਾ ਫੈਸਲਾ ਲਿਆ ਗਿਆ। ਘੱਟੋ-ਘੱਟ ਸਮਰਥਨ ਮੁੱਲ ਉਹ ਦਰ ਹੈ ਜਿਸ ‘ਤੇ ਸਰਕਾਰ ਕਿਸਾਨਾਂ ਤੋਂ ਅਨਾਜ ਖਰੀਦਦੀ ਹੈ। ਵਰਤਮਾਨ ਵਿੱਚ, ਸਰਕਾਰ ਸਾਉਣੀ ਅਤੇ ਹਾੜੀ ਦੋਵਾਂ ਸੀਜ਼ਨਾਂ ਵਿੱਚ ਉਗਾਈਆਂ ਜਾਣ ਵਾਲੀਆਂ 23 ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਦੀ ਹੈ।

 

Have something to say? Post your comment

 
 
 
 
 
Subscribe