ਇਸ ਦਿਨ ਛੇਵੇਂ ਪਤਾਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ 'ਚੋਂ ਰਿਹਾਅ ਹੋਏ ਸਨ
ਗੁਰੂ ਸਾਹਿਬ ਦੀ ਸ਼ਾਹੀ, ਸੁਤੰਤਰ ਤੇ ਬੇਬਾਕ ਜੀਵਨ ਸ਼ੈਲੀ ਹਕੂਮਤ ਨੂੰ ਰੜਕਣ ਲੱਗੀ ਸੀ
ਬਾਦਸ਼ਾਹ ਜਹਾਂਗੀਰ ਨੂੰ ਵੀ ਜਾਪਦਾ ਸੀ ਕਿ ਸ਼ਾਇਦ ਗੁਰੂ ਸਾਹਿਬ ਸਾਰੀ ਜੰਗੀ ਤਿਆਰੀ ਕਰ ਰਹੇ ਹਨ
ਕਿਲ੍ਹੇ ਵਿਚ ਗੁਰੂ ਸਾਹਿਬ ਨੇ ਸਰਕਾਰੀ ਖ਼ਜ਼ਾਨੇ 'ਚੋਂ ਆ ਰਿਹਾ ਭੋਜਨ ਖਾਣ ਤੋਂ ਇਨਕਾਰ ਕਰ ਦਿੱਤਾ
ਗੁਰੂ ਸਾਹਿਬ ਦੇ ਚੜ੍ਹਦੀ ਕਲਾ ਵਾਲੇ ਵਿਚਾਰਾਂ ਦਾ 52 ਰਾਜਿਆਂ ਦੇ ਮਨਾਂ 'ਤੇ ਭਾਰੀ ਅਸਰ ਹੋਇਆ
ਸਿੱਖਾਂ ਸਮੇਤ ਸਭਨਾਂ ਧਰਮਾਂ ਦੇ ਲੋਕਾਂ ਵੱਲੋਂ ਵਿਰੋਧ ਕੀਤੇ ਜਾਣ 'ਤੇ ਮੁਗ਼ਲ ਹਕੂਮਤ ਨੇ ਗੁਰੂ ਸਾਹਿਬ ਨੂੰ ਰਿਹਾਅ ਕਰਨ ਦਾ ਨਿਰਣਾ ਲਿਆ
ਗੁਰੂ ਸਾਹਿਬ ਨੇ ਮੁਗ਼ਲ ਹਕੂਮਤ ਅੱਗੇ ਆਪਣੀ ਰਿਹਾਈ ਦੇ ਨਾਲ 52 (ਬਵੰਜਾ) ਰਾਜਿਆਂ ਦੀ ਰਿਹਾਈ ਦੀ ਸ਼ਰਤ ਰੱਖੀ
ਰਿਹਾਈ ਉਪਰੰਤ ਗੁਰੂ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਤਾਂ ਸਿੱਖ ਸੰਗਤ ਨੇ ਹਰਿਮੰਦਰ ਸਾਹਿਬ ਵਿਖੇ 'ਦੀਪਮਾਲਾ' ਅਤੇ 'ਆਤਿਸ਼ਬਾਜ਼ੀ' ਕੀਤੀ