Friday, November 22, 2024
 

ਰਾਸ਼ਟਰੀ

ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ 'ਤੇ ਰਾਜ ਭਵਨ ਵੱਲ ਮਾਰਚ ਕਰਨਗੇ ਕਿਸਾਨ

October 25, 2022 07:34 PM

ਨਵੀਂ ਦਿੱਲੀ : ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਨਵੰਬਰ ਨੂੰ ਦੇਸ਼ ਭਰ ਵਿਚ ਰਾਜ ਭਵਨ ਮਾਰਚ ਕੀਤਾ ਜਾਵੇਗਾ। SKM ਦੀ ਤਾਲਮੇਲ ਕਮੇਟੀ ਅਤੇ ਡਰਾਫਟ ਕਮੇਟੀ ਦੀ ਆਨਲਾਈਨ ਮੀਟਿੰਗ ਮੰਗਲਵਾਰ ਨੂੰ ਸਮਾਪਤ ਹੋਈ।

ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿਚ ਕਿਸਾਨਾਂ ਨੇ ਰਾਜ ਭਵਨ ਤੱਕ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਸਾਰੇ ਸੂਬਿਆਂ ਵਿਚ ਰਾਜਭਵਨ ਮਾਰਚ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਕਿਸਾਨ ਜਥੇਬੰਦੀਆਂ ਵੀ ਇਸ ਦੇ ਲਈ ਬੈਠਕਾਂ ਕਰ ਰਹੇ ਹਨ। 

ਕਿਸਾਨ ਆਗੂ ਡਾ: ਦਰਸ਼ਨ ਪਾਲ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਰਾਜ ਭਵਨ ਮਾਰਚ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ 14 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਸਾਰੀਆਂ ਜਥੇਬੰਦੀਆਂ ਦੀ ਇੱਕ ਮੀਟਿੰਗ ਦਿੱਲੀ ਵਿਖੇ ਕੀਤੀ ਜਾਵੇਗੀ। ਜਿਸ ਵਿਚ ਰਾਜਪਾਲ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰ ਦੇ ਮੁੱਦਿਆਂ ਨੂੰ ਵੀ ਅੰਤਿਮ ਰੂਪ ਦਿੱਤਾ ਜਾਵੇਗਾ।  

ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਸਮੂਹ ਕਿਸਾਨ ਜਥੇਬੰਦੀਆਂ ਦੀ 14 ਨਵੰਬਰ ਦੀ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਦੀਆਂ ਕਾਰਜ-ਸੇਧਾਂ ਨੂੰ ਵੀ ਅੰਤਿਮ ਰੂਪ ਦਿੱਤਾ ਜਾਵੇਗਾ। ਜਿਸ ਨੂੰ ਲੈ ਕੇ ਕੋਆਰਡੀਨੇਟਿੰਗ ਕਮੇਟੀ ਅਤੇ ਡਰਾਫਟ ਕਮੇਟੀ ਦੇ ਮੈਂਬਰਾਂ ਵਿਚਕਾਰ ਚਰਚਾ ਚੱਲ ਰਹੀ ਹੈ। ਇਸ ਖਰੜੇ ਨੂੰ ਜਨਰਲ ਬਾਡੀ ਦੀ ਮੀਟਿੰਗ ਵਿਚ ਅੰਤਿਮ ਰੂਪ ਦਿੱਤਾ ਜਾਵੇਗਾ। 

ਮੀਟਿੰਗ ਵਿਚ ਕੇਂਦਰ ਸਰਕਾਰ ਵੱਲੋਂ ਜੰਗਲਾਤ ਸੰਭਾਲ ਕਾਨੂੰਨ ਵਿਚ ਕੀਤੀਆਂ ਜਾ ਰਹੀਆਂ ਸੋਧਾਂ ਦੀ ਨਿਖੇਧੀ ਕੀਤੀ ਗਈ ਅਤੇ ਸ਼ਹੀਦ ਬਿਰਸਾ ਮੁੰਡਾ ਦੇ ਜਨਮ ਦਿਨ ਮੌਕੇ 15 ਨਵੰਬਰ ਨੂੰ ਦੇਸ਼ ਭਰ ਵਿਚ ਆਦਿਵਾਸੀ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨਾਲ ਇਕਮੁੱਠਤਾ ਪ੍ਰਗਟਾਉਣ ਦਾ ਵੀ ਫੈਸਲਾ ਕੀਤਾ ਗਿਆ।

 

Have something to say? Post your comment

 
 
 
 
 
Subscribe