Friday, April 04, 2025
 

ਚੰਡੀਗੜ੍ਹ / ਮੋਹਾਲੀ

ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਰੋਡਵੇਜ਼ ਦੇ ਜਨਰਲ ਮੈਨੇਜਰ ਸਣੇ 4 ਮੁਲਾਜ਼ਮ ਮੁਅੱਤਲ

October 27, 2022 01:08 PM

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ 'ਤੇ ਅੱਜ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ਮੁਲਾਜ਼ਮਾਂ ਨੂੰ ਬੇਨਿਯਮੀਆਂ ਅਤੇ ਭ੍ਰਿਸ਼ਟ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਸ੍ਰੀ ਮੁਕਤਸਰ ਸਾਹਿਬ ਡਿਪੂ ਵਿਖੇ ਹੋ ਰਹੀਆਂ ਬੇਨਿਯਮੀਆਂ ਸਬੰਧੀ ਉਨ੍ਹਾਂ ਨੂੰ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਸਬੰਧੀ ਮੁਢਲੀ ਪੜਤਾਲ ਕਰਵਾਉਣ ਲਈ ਜਾਂਚ ਟੀਮ ਗਠਿਤ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਟੀਮ ਵੱਲੋਂ ਪੇਸ਼ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਬੱਗਾ, ਸਬ ਇੰਸਪੈਕਟਰ ਬਲਵਿੰਦਰ ਸਿੰਘ, ਸੀਨੀਅਰ ਸਹਾਇਕ ਪਰਗਟ ਸਿੰਘ ਅਤੇ ਕੰਡਕਟਰ ਗੁਰਸ਼ਰਨ ਸਿੰਘ ਨੂੰ ਸਰਕਾਰੀ ਖ਼ਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਭ੍ਰਿਸ਼ਟਾਚਾਰ ਗਤੀਵਿਧੀਆਂ ਚਲਾਉਣ ਦੇ ਗੰਭੀਰ ਦੋਸ਼ਾਂ ਤਹਿਤ ਮੁਅੱਤਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਅਤੇ ਕਰਮਚਾਰੀ ਪ੍ਰਾਈਵੇਟ ਬੱਸਾਂ ਦੀ ਅੱਡਾ ਫੀਸ ਤਾਂ ਲੈ ਲੈਂਦੇ ਸਨ ਪਰ ਉਸ ਦੀ ਪਰਚੀ ਨਹੀਂ ਸਨ ਦਿੰਦੇ ਅਤੇ ਬਣਦੀ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੀ ਥਾਂ ਆਪਣੀਆਂ ਜੇਬਾਂ ਵਿੱਚ ਪਾ ਲੈਂਦੇ ਸਨ।

ਇਨ੍ਹਾਂ ਮੁਲਾਜ਼ਮਾਂ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਰੂਲਜ਼, 1970 ਦੇ ਨਿਯਮ 4 (2) (ਏ) ਤਹਿਤ ਤੁਰੰਤ ਡਿਊਟੀ ਤੋਂ ਮੁਅੱਤਲ ਕੀਤਾ ਗਿਆ ਹੈ। ਮੁਲਾਜ਼ਮਾਂ ਦਾ ਮੁਅੱਤਲੀ ਸਮੇਂ ਦੌਰਾਨ ਹੈੱਡ ਕੁਆਰਟਰ ਦਫਤਰ ਡਾਇਰੈਕਟਰ ਸਟੇਟ ਟਰਾਂਸਪੋਰਟ, ਪੰਜਾਬ, ਚੰਡੀਗੜ੍ਹ ਹੋਵੇਗਾ। 

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

Chandigarh : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ

Mohali : तीन साल की बच्ची से दुष्कर्म

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਸਫਾਈ ਸੇਵਕਾਂ ਦੀ ਘੱਟੋ-ਘੱਟ ਉਜਰਤ 'ਚ ਵਾਧਾ ਕਰਨ ਦਾ ਮੁੱਦਾ ਚੁੱਕਿਆ

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

ਏ.ਡੀ.ਜੀ.ਪੀ. ਐਸ.ਐਸ. ਸ੍ਰੀਵਾਸਤਵ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ 5ਵੀਂ ਓ.ਐਸ.ਸੀ.ਸੀ. ਮੀਟਿੰਗ ਦੀ ਕੀਤੀ ਪ੍ਰਧਾਨਗੀ

 
 
 
 
Subscribe