Saturday, November 23, 2024
 

ਰਾਸ਼ਟਰੀ

ਰਾਘਵ ਚੱਢਾ ਨੇ ਆਬੂਧਾਬੀ 'ਚ ਫਸੇ ਪੰਜਾਬੀਆਂ ਨੂੰ ਕੱਢਣ ਲਈ ਕੇਂਦਰ ਤੋਂ ਤੁਰੰਤ ਦਖਲ ਦੀ ਕੀਤੀ ਮੰਗ

October 27, 2022 05:35 PM

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਬੂਧਾਬੀ ਵਿੱਚ ਫਸੇ ਲਗਭਗ 100 ਪ੍ਰਵਾਸੀ ਪੰਜਾਬੀ ਮਜ਼ਦੂਰਾਂ ਦੀ ਸੁਰੱਖਿਅਤ ਅਤੇ ਜਲਦ ਘਰ ਵਾਪਸੀ ਲਈ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਦੇ ਤੁਰੰਤ ਦਖਲ ਦੀ ਮੰਗ ਕੀਤੀ ਹੈ।

ਵਿਦੇਸ਼ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਆਬੂਧਾਬੀ ਵਿੱਚ ਇੱਕ ਪ੍ਰਾਈਵੇਟ ਫਰਮ, ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਨੇ ਉਥੇ ਕੰਮ ਕਰਦੇ ਪੰਜਾਬ ਦੇ 100 ਦੇ ਕਰੀਬ ਮੂਲ ਨਿਵਾਸੀਆਂ ਦੇ ਕੰਟ੍ਰੈਕਟ ਖਤਮ ਕਰ ਦਿੱਤੇ ਹਨ ਤੇ ਉਨ੍ਹਾਂ ਦੇ ਪਾਸਪੋਰਟ ਵਾਪਿਸ ਕਰਨ ਤੋਂ ਵੀ ਮਨ੍ਹਾ ਕਰ ਰਹੇ ਹਨ। ਨਤੀਜਨ ਇਹ ਪੰਜਾਬੀ ਬਿਨਾਂ ਪਾਸਪੋਰਟ ਆਬੂਧਾਬੀ ਵਿੱਚ ਫਸੇ ਹੋਏ ਹਨ। 

ਉਨ੍ਹਾਂ ਕਿਹਾ ਕਿ ਇਸ ਕਾਰਨ ਆਨਲਾਈਨ ਅਰਜ਼ੀਆਂ ਦੇਣ ਅਤੇ ਪਰਿਵਾਰ ਵੱਲੋਂ ਟਿਕਟਾਂ ਦੇ ਪ੍ਰਬੰਧ ਲਈ ਤਿਆਰ ਰਹਿਣ ਦੇ ਬਾਵਜੂਦ ਵੀ ਉਹ ਕਾਮੇ ਭਾਰਤ ਪਰਤਣ ਤੋਂ ਅਸਮਰੱਥ ਹਨ।  

'ਆਪ' ਦੇ ਸੀਨੀਅਰ ਨੇਤਾ ਨੇ ਕੇਂਦਰੀ ਮੰਤਰੀ ਨੂੰ ਆਪਣੇ ਪੱਤਰ ਵਿੱਚ ਕਿਹਾ, "ਮੈਂ ਇਸ ਮਾਮਲੇ ਵਿੱਚ ਫੌਰੀ ਤੁਹਾਨੂੰ ਦਖਲ ਦੇਣ ਦੀ ਅਪੀਲ ਕਰਦਾ ਹਾਂ ਅਤੇ ਫਸੇ ਹੋਏ ਲੋਕਾਂ ਨਾਲ ਸੰਪਰਕ ਸਥਾਪਤ ਕਰਨ ਲਈ ਦੁਬਈ ਵਿੱਚ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕਰਦਾ ਹਾਂ।"

 

Have something to say? Post your comment

 
 
 
 
 
Subscribe