Tuesday, November 12, 2024
 

ਪੰਜਾਬ

ਕੋਟਕਪੂਰਾ ਗੋਲੀਕਾਂਡ ਮਾਮਲਾ: ਸਾਬਕਾ DGP ਸੁਮੇਧ ਸੈਣੀ ਤੋਂ ਪੁੱਛਗਿੱਛ ਕਰੇਗੀ SIT

November 20, 2022 07:37 AM

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।

ਸਿੱਟ ਨੇ ਸੁਮੇਧ ਸੈਣੀ ਨੂੰ 29 ਨਵੰਬਰ ਨੂੰ ਚੰਡੀਗੜ੍ਹ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਿਚ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣੀ ਸਿੱਟ ਸਾਬਕਾ ਡੀਜੀਪੀ ਕੋਲੋਂ ਪੁੱਛਗਿੱਛ ਕਰੇਗੀ।

ਇਸ ਤੋਂ ਪਹਿਲਾਂ ਸਿੱਟ ਨੇ 3 ਅਗਸਤ ਨੂੰ ਸਾਬਕਾ ਡੀਜੀਪੀ ਤੋਂ ਲਗਾਤਾਰ ਚਾਰ ਘੰਟੇ ਤੱਕ ਪੁਛਗਿਛ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੋ ਵਾਰ ਤਲਬ ਕੀਤੇ ਜਾਣ ’ਤੇ ਸੈਣੀ ਸਿੱਟ ਕੋਲ ਪੇਸ਼ ਨਹੀਂ ਸਨ ਹੋਏ।

ਦਰਅਸਲ ਜਿਸ ਸਮੇਂ ਇਹ ਗੋਲੀਕਾਂਡ ਹੋਇਆ ਸੀ ਤਾਂ ਉਸ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਡੀਜੀਪੀ ਸੁਮੇਧ ਸੈਣੀ ਸਨ।ਬਰਗਾੜੀ ਬੇਅਦਬੀ ਕਾਂਡ ਦੇ ਵਿਰੋਧ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ਉਪਰ ਪੁਲਿਸ ਨੇ ਗੋਲੀਬਾਰੀ ਕੀਤੀ ਸੀ, ਇਸ ਵਿਚ 2 ਸਿੱਖ ਮਾਰੇ ਗਏ ਸਨ।  

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe