ਚੰਡੀਗੜ੍ਹ: ਪੰਜਾਬ 'ਚ ਭਾਰਤ-ਪਾਕਿ ਸਰਹੱਦ 'ਤੇ ਹਥਿਆਰਾਂ ਦੀ ਘੁਸਪੈਠ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਕ ਵਾਰ ਫਿਰ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰਾਂ ਅਤੇ ਹੈਰੋਇਨ ਦੀ ਖੇਪ ਭੇਜੀ ਗਈ ਹੈ।
ਬੀਐਸਐਫ ਯਾਨੀ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸ਼ਨੀਵਾਰ ਨੂੰ ਸਰਹੱਦ ਪਾਰ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਦੀ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਕਰੋੜਾਂ ਦੀ ਹੈਰੋਇਨ ਸਮੇਤ ਹਥਿਆਰਾਂ ਦਾ ਭੰਡਾਰ ਬਰਾਮਦ ਕੀਤਾ। ਬੀਐਸਐਫ ਅਨੁਸਾਰ ਇਹ ਹਥਿਆਰ ਅਤੇ ਹੈਰੋਇਨ ਪਾਕਿਸਤਾਨ ਤੋਂ ਫਾਜ਼ਿਲਕਾ ਜ਼ਿਲ੍ਹੇ ਦੇ ਚੂੜੀਵਾਲਾ ਚੁਸਤੀ ਨੇੜੇ ਡਰੋਨ ਰਾਹੀਂ ਸੁੱਟੀ ਗਈ ਸੀ।