ਕੈਨਬਰਾ : ਕੋਰੋਨਾ ਹਾਲੇ ਖ਼ਤਮ ਨਹੀਂ ਹੋਇਆ, ਬਸ ਇਹ ਆਖ ਸਕਦੇ ਹਾਂ ਕਿ ਇਸ ਦਾ ਪ੍ਰਕੋਪ ਘਟ ਗਿਆ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਉਨ੍ਹਾਂ ਟਵੀਟ ਕਰ ਕੇ ਖੁਦ ਇਸ ਦੀ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਟਵੀਟ ਕੀਤਾ ਕਿ ਉਹ ਆਪਣੇ ਆਪ ਨੂੰ ਸਾਰਿਆਂ ਤੋਂ ਵੱਖ ਰੱਖਣਗੇ ਅਤੇ ਕੋਰੋਨਾ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨਗੇ। ਉਨ੍ਹਾਂ ਨੇ ਅੱਗੇ ਲਿਖਿਆ ਕਿ ਉਹ ਘਰ ਤੋਂ ਕੰਮ ਕਰਨਾ ਜਾਰੀ ਰੱਖਣਗੇ।