ਬਠਿੰਡਾ ਦੇ ਸੰਤਪੁਰਾ ਰੋਡ ‘ਤੇ ਹਮਲਾਵਰਾਂ ਨੇ 2 ਵਿਅਕਤੀਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਦੋਵੇਂ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। ਹਮਲਾਵਰ ਦਿਨ ਦਿਹਾੜੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਦੋਵਾਂ ਨੌਜਵਾਨਾਂ ਦੇ ਪੱਟ ਅਤੇ ਲੱਤ ਵਿੱਚ ਗੋਲੀ ਲੱਗੀ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਟੀਮ ਅਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਿੱਕੀ ਕੁਮਾਰ ਨੇ ਦੋਵਾਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ ਜ਼ਖ਼ਮੀਆਂ ਦੀ ਪਛਾਣ ਗੱਗੂ (30) ਅਤੇ ਹਰਮਿੰਦਰ ਵਾਸੀ ਜਨਤਾ ਨਗਰ, ਬਠਿੰਡਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਥਾਣਾ ਸਦਰ ਦੀ ਪੁਲਿਸ ਮੁਲਾਜ਼ਮ ਜ਼ਖਮੀਆਂ ਦੇ ਬਿਆਨ ਦਰਜ ਕਰਨ ਹਸਪਤਾਲ ਪਹੁੰਚੇ।
ਘਟਨਾ ਦੀ ਜਾਂਚ ਸ਼ੁਰੂ ਕਰ ਪੁਲਿਸ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਮਲਾਵਰਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਵੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।