ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਸਰਹੱਦ 'ਤੇ ਕੰਡਿਆਲੀ ਤਾਰ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਉਨ੍ਹਾਂ ਨੇ ਇਨ੍ਹਾਂ ਸਾਰਿਆਂ ਮੁੱਦਿਆਂ 'ਤੇ ਹੱਲ ਦਾ ਭਰੋਸਾ ਦਿੱਤਾ ਹੈ ਅਤੇ ਸਾਡੀ ਮੀਟਿੰਗ ਸਫ਼ਲ ਰਹੀ ਹੈ।