ਕਾਂਸਲ: ਮੋਹਾਲੀ ਦੇ ਨਯਾਗਾਓਂ ਨਾਲ ਲੱਗਦੇ ਚੰਡੀਗੜ੍ਹ ਦੇ ਆਮ ਦੇ ਬਾਗ ਸੈਕਟਰ-2 ਵਿਚ ਬੰਬ ਮਿਲਣ ਦੀ ਸੂਚਨਾ ਨਾਲ ਹੜਕੰਪ ਮਚ ਗਿਆ। ਸੂਚਨਾ ਮਿਲਦੇ ਹੀ ਚੰਡੀਗੜ੍ਹ ਤੇ ਮੋਹਾਲੀ ਪੁਲਿਸ ਮੌਕੇ ‘ਤੇ ਪਹੁੰਚੀ। ਇਸ ਦੀ ਸੂਚਨਾ ਪੁਲਿਸ ਨੂੰ ਬਾਗ ਦੇ ਅੰਦਰ ਲੱਗੇ ਟਿਊਬਵੈੱਲ ਦੇ ਆਪ੍ਰੇਟਰ ਨੇ ਦਿੱਤੀ ਹੈ।
ਪੁਲਿਸ ਨੇ ਡਿਫੈਂਸ ਤੇ ਚੰਡੀਗੜ੍ਹ ਦੇ ਬੰਬ ਨਿਰੋਧਕ ਦਸਤੇ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ। ਮੌਕੇ ‘ਤੇ ਪੁਲਿਸ ਬਲ ਤਾਇਨਾਤ ਹੈ। ਦੱਸ ਦੇਈਏ ਕਿ ਘਟਨਾ ਵਾਲੀ ਥਾਂ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼, ਹੈਲੀਪੇਡ ਤੇ ਸਕੱਤਰੇਤ ਮੌਜੂਦ ਹਨ। ਮੌਕੇ ‘ਤੇ ਪੁਲਿਸ ਮੌਜੂਦ ਹੈ ਤੇ ਜਾਂਚ ਵਿਚ ਜੁਟੀ ਹੋਈ ਹੈ।
ਚੰਡੀਗੜ੍ਹ ਪੁਲਿਸ ਦੀਆਂ ਟੀਮਾਂ, ਬੰਬ ਨਿਰੋਧਕ ਦਸਤਾ ਤੇ ਡੌਗ ਸਕਵਾਇਡ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ। ਬੰਬ ਨੂੰ ਚਾਰੋਂ ਪਾਸਿਓਂ ਕਵਰ ਕਰ ਦਿੱਤਾ ਗਿਆ ਹੈ। ਚੰਡੀਮੰਦਰ ਵਿਚ ਆਰਮੀ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਆਰਮੀ ਦੀ ਬੰਬ ਡਿਸਪੋਜਲ ਟੀਮਾਂ ਪਹੁੰਚਣ ਵਾਲੀਆਂ ਹਨ। ਇਸ ਦੇ ਨਾਲ ਹੀ ਚੰਡੀਮੰਦਰ 'ਚ ਫੌਜ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ। ਫੌਜ ਦੀਆਂ ਬੰਬ ਨਿਰੋਧਕ ਟੀਮਾਂ ਇੱਥੇ ਪਹੁੰਚਣ ਵਾਲੀਆਂ ਹਨ।