ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥
ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਅੈ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥
ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
ਸ਼ੁੱਕਰਵਾਰ, ੧੪ ਮਾਘ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੯੮)
ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ ।
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ ।
ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।
जैतसरी महला ४ घरु २ ੴ सतिगुर प्रसादि ॥
हरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥
हरि गुण गावहु मीत हमारे ॥ हरि हरि नामु रखहु उर धारे ॥ हरि हरि अंम्रित बचन सुणावहु गुर मिलिऐ परगटु होई राम ॥२॥ मधुसूदन हरि माधो प्राना ॥ मेरै मनि तनि अंम्रित मीठ लगाना ॥
हरि हरि दइआ करहु गुरु मेलहु पुरखु निरंजनु सोई राम ॥३॥ हरि हरि नामु सदा सुखदाता ॥ हरि कै रंगि मेरा मनु राता ॥ हरि हरि महा पुरखु गुरु मेलहु गुर नानक नामि सुखु होई राम ॥४॥१॥७॥
अर्थ:
हे भाई! उस अपहुँच और बेअंत परमात्मा का नाम सिमरा करो, जिसको सिमरने से हम जीवों का हरेक दुख दूर हो सकता है। हे हरी! हे प्रभू! हमें गुरू महांपुरुष मिला दे। अगर गुरू मिल जाए, तो आत्मिक आनंद प्राप्त हो जाता है।1। हे मेरे मित्रो! परमात्मा की सिफत सालाह के गीत गाया करो, परमात्मा का नाम अपने हृदय में टिकाए रखो।
परमात्मा की सिफत सालाह के आत्मिक जीवन देने वाले बोल (मुझे भी) सुनाया करो। (हे मित्रो! गुरू की शरण पड़े रहो), अगर गुरू मिल जाए, तो परमात्मा हृदय में प्रगट हो जाता है।2।
हे दूतों के नाश करने वाले! हे माया के पति! हे मेरी जिंद (के सहारे)! मेरे मन में, मेरे हृदय में, आत्मिक जीवन देने वाला तेरा नाम मीठा लग रहा है। हे हरी! हे प्रभू! (मेरे पर) मेहर कर, मुझे वह महापुरुष गुरू मिला जो माया के प्रभाव से ऊपर है।3।
हे भाई! परमात्मा का नाम सदा सुख देने वाला है। मेरा मन उस परमात्मा के प्यार में मस्त रहता है। हे नानक! (कह–) हे हरी! मुझे गुरू महापुरुख मिला। हे गुरू! (तेरे बख्शे) हरी-नाम में जुड़ने से आत्मिक आनंद मिलता है।4।1।7।
Jaitsaree mehlaa 4 ghar 2 ik-oNkaar satgur parsaad.
har har simrahu agam apaaraa. jis simrat dukh mitai hamaaraa. har har satgur purakh milaavhu gur mili-ai sukh ho-ee raam. ||1|||
har gun gaavhu meet hamaaray. har har naam rakhahu ur Dhaaray. har har amrit bachan sunavhu gur mili-ai pargat ho-ee raam. ||2|| maDhusoodan har maaDho paraanaa. mayrai man tan amrit meeth lagaanaa.
har har da-i-aa karahu gur maylhu purakh niranjan so-ee raam. ||3|| har har naam sadaa sukh-daata. hari kai rang mayraa man raataa. har har mahaa purakh gur maylhu gur naanak naam sukh ho-ee raam. ||4||1||7||
Jaitsree, Fourth Mehl, Second House:
One Universal Creator God. By The Grace Of The True Guru: Remember in meditation the Lord, Har, Har, the unfathomable, infinite Lord. Remembering Him in meditation, pains are dispelled.
O Lord, Har, Har, lead me to meet the True Guru; meeting the Guru, I am at peace. ||1|| Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. ||2||
The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. ||3|| The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. ||4||1||7||