Saturday, January 18, 2025
 

ਚੀਨ

ਚੀਨ ਵਿਖੇ ਆਪਸ ਵਿੱਚ ਟਕਰਾਏ 49 ਵਾਹਨ, 16 ਮੌਤਾਂ

February 05, 2023 08:28 PM

ਬੀਜਿੰਗ : ਮੱਧ ਚੀਨ ਦੇ ਹੁਨਾਨ ਸੂਬੇ ਵਿੱਚ ਕਈ ਵਾਹਨਾਂ ਦੀ ਟੱਕਰ ਵਿੱਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ 66 ਹੋਰ ਜ਼ਖਮੀ ਹੋ ਗਏ। ਇਸ ਦੇ ਮੱਦੇਨਜ਼ਰ ਆਵਾਜਾਈ ਅਥਾਰਟੀ ਹੁਨਾਨ ਪ੍ਰਾਂਤ ਨੇ ਇਕ ਐਮਰਜੈਂਸੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਟਰਾਂਸਪੋਰਟ ਅਥਾਰਟੀ ਨੇ ਹਾਦਸੇ ਤੋਂ ਸਬਕ ਸਿੱਖਣ ਅਤੇ ਆਵਾਜਾਈ ਸੁਰੱਖਿਆ ਦੇ ਕੰਮ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ਨੀਵਾਰ ਸ਼ਾਮ ਨੂੰ ਵਾਪਰਿਆ ਜਦੋਂ ਹੁਨਾਨ ਪ੍ਰਾਂਤ ਦੇ ਚਾਂਗਸ਼ਾ ਸ਼ਹਿਰ ਵਿੱਚ ਜ਼ੁਚਾਂਗ-ਗੁਆਂਗਜ਼ੂ ਹਾਈਵੇਅ 'ਤੇ 10 ਮਿੰਟਾਂ ਦੇ ਅੰਦਰ ਕਰੀਬ 49 ਵਾਹਨ ਆਪਸ ਵਿੱਚ ਟਕਰਾ ਗਏ। ਟੱਕਰ ਮਗਰੋਂ ਕਈ ਵਾਹਨਾਂ ਵਿਚ ਅੱਗ ਲੱਗ ਗਈ। ਅਧਿਕਾਰੀਆਂ ਵਲੋਂ ਅੱਜ ਜਾਰੀ ਇੱਕ ਬਿਆਨ ਮੁਤਾਬਕ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਬਚਾਅ ਵਾਹਨ ਕੰਮ ਕਰ ਰਹੇ ਹਨ। ਹਾਦਸੇ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਗੰਭੀਰ ਜ਼ਖ਼ਮੀਆਂ ਵਿੱਚੋਂ ਅੱਠ ਦੀ ਹਾਲਤ ਫਿਲਹਾਲ ਸਥਿਰ ਹੈ। ਫਿਲਹਾਲ ਸੜਕ 'ਤੇ ਜਿੱਥੇ ਇਹ ਹਾਦਸਾ ਹੋਇਆ, ਉੱਥੇ ਟਰੈਫਿਕ ਮੁੜ ਸ਼ੁਰੂ ਹੋ ਗਿਆ ਹੈ।

 

Have something to say? Post your comment

Subscribe