ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਰੇਪੋ ਦਰ ਤੈਅ ਕਰਨ ਲਈ ਅੱਜ ਤੋਂ ਮੁਦਰਾ ਨੀਤੀ ਕਮੇਟੀ (MPC) ਦੀ ਮੀਟਿੰਗ ਸ਼ੁਰੂ ਹੋਣ ਜਾ ਰਹੀ ਹੈ।
ਇਸ ਦੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। ਇਹ ਬੈਠਕ ਅਜਿਹੇ ਸਮੇਂ 'ਚ ਹੋ ਰਹੀ ਹੈ ਜਦੋਂ ਹਾਲ ਹੀ 'ਚ ਅਮਰੀਕੀ ਕੇਂਦਰੀ ਬੈਂਕ ਫੈੱਡ ਰਿਜ਼ਰਵ ਵਲੋਂ ਵਿਆਜ ਦਰਾਂ 'ਚ ਕਟੌਤੀ ਕੀਤੀ ਗਈ ਹੈ।
ਇਸ ਬੈਠਕ 'ਚ ਵੀ ਕੇਂਦਰੀ ਬੈਂਕ ਦੇ ਸਾਹਮਣੇ ਸਭ ਤੋਂ ਵੱਡਾ ਮੁੱਦਾ ਮਹਿੰਗਾਈ ਨੂੰ ਘਟਾਉਣ ਦਾ ਹੋਵੇਗਾ, ਕਿਉਂਕਿ 2022 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ 'ਚ ਮਹਿੰਗਾਈ ਦਰ ਆਰਬੀਆਈ ਦੁਆਰਾ ਨਿਰਧਾਰਿਤ 2-6 ਫੀਸਦੀ ਦੀ ਮਹਿੰਗਾਈ ਦਰ ਤੋਂ ਉੱਪਰ ਰਹੀ ਹੈ। ਹਾਲਾਂਕਿ ਨਵੰਬਰ ਅਤੇ ਦਸੰਬਰ 'ਚ ਮਹਿੰਗਾਈ ਦਰ 6 ਫੀਸਦੀ ਤੋਂ ਹੇਠਾਂ ਰਹੀ ਹੈ।