ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਨੀਆ ਦੇ ਇਕਲੌਤੇ ਅਜਿਹੇ ਨੇਤਾ ਬਣ ਗਏ ਹਨ ਜਿਨ੍ਹਾਂ ਨੂੰ ਅਮਰੀਕਾ ਦੇ ਰਾਸ਼ਟਰਪਤੀ ਦੇ ਦਫਤਰ ਵ੍ਹਾਈਟ ਹਾਊਸ ਦੇ ਟਵੀਟਰ ਹੈਂਡਲ ਨੇ ਫਆਲੋ ਕਰਨਾ ਸ਼ੁਰੂ ਕਰ ਦਿੱਤਾ। 2 ਦਿਨ ਪਹਿਲਾਂ ਹੀ ਕੋਰੋਨਾ ਵਾਇਰਸ ਖਿਲਾਫ ਜੰਗ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜ਼ਰੂਰੀ ਦਵਾਈਆਂ ਭੇਜਣ ਲਈ ਧੰਨਵਾਦ ਕੀਤਾ ਸੀ।