Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੋਵਿਡ ਫੰਡ ਦੇ ਕਾਇਮ ਰਹਿਣ ਤੱਕ ਹਰ ਮਹੀਨੇ ਆਪਣੀ 30 ਫੀਸਦੀ ਤਨਖਾਹ ਦਾਨ ਕਰਨ ਦਾ ਫੈਸਲਾ

April 13, 2020 09:21 PM

ਚੰਡੀਗੜ੍ਹ : ਕੋਵਿਡ-19 ਮਹਾਮਾਰੀ ਸੰਕਟ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਥਾਪਤ ਕੀਤੇ ਗਏ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਫੰਡ ਦੇ ਕਾਇਮ ਰਹਿਣ ਤੱਕ ਹਰ ਮਹੀਨੇ ਆਪਣੀ ਤਨਖਾਹ ਵਿੱਚੋਂ 30 ਫੀਸਦੀ ਹਿੱਸਾ ਪੱਕੇ ਤੌਰ 'ਤੇ ਦਾਨ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਮਾਰਚ ਮਹੀਨੇ ਵਿੱਚ ਸਹਿਕਾਰਤਾ ਮੰਤਰੀ ਸ. ਰੰਧਾਵਾ ਵੱਲੋਂ ਆਪਣੀ ਇਕ ਮਹੀਨੇ ਦੀ ਤਨਖਾਹ ਕੋਵਿਡ ਰਾਹਤ ਫੰਡ ਵਿੱਚ ਦਾਨ ਕੀਤੀ ਗਈ ਸੀ।  ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਦੱਸਿਆ ਕਿ ਕੋਵਿਡ-19 ਸੰਕਟ ਕਾਰਨ ਸਿਹਤ ਸੇਵਾਵਾਂ ਲਈ ਲੋੜੀਂਦੇ ਪ੍ਰਬੰਧ ਕਰਨ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ ਕਾਰਨ ਮੁਸ਼ਕਲਾਂ ਝੱਲ ਰਹੇ ਗਰੀਬ ਤੇ ਲੋੜਵੰਦ ਲੋਕਾਂ ਲਈ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਦੀ ਵੱਡੀ ਜ਼ਿੰਮੇਵਾਰੀ ਹੈ। 

 ਵਿਸਾਖੀ ਮੌਕੇ ਸਰਬੱਤ ਦੇ ਭਲੇ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ

ਉਨ੍ਹਾਂ ਕਿਹਾ ਕਿ ਇਸ ਵੇਲੇ ਜਿੱਥੇ ਸਮੁੱਚੀ ਅਰਥ ਵਿਵਸਥਾ ਹਿੱਲ ਗਈ ਹੈ ਉਥੇ ਸੂਬੇ ਦੇ ਖਜ਼ਾਨੇ ਦੀ ਆਮਦਨ ਵੀ ਘੱਟ ਗਈ ਹੈ। ਇਸੇ ਲਈ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਕਾਇਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਫੰਡ ਕਾਇਮ ਰਹੇਗਾ, ਉਹ ਹਰ ਮਹੀਨੇ ਆਪਣੀ ਤਨਖਾਹ ਵਿੱਚੋਂ 30 ਫੀਸਦੀ ਹਿੱਸਾ ਇਸ ਵਿੱਚ ਯੋਗਦਾਨ ਪਾਉਣਗੇ। ਸ. ਰੰਧਾਵਾ ਨੇ ਅੱਜ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਾਵਨ ਤਿਉਹਾਰ ਮੌਕੇ ਵਾਹਿਗੁਰੂ ਅੱਗੇ ਵੀ ਸਰਬੱਤ ਦੇ ਭਲੇ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸੰਕਟ ਦਾ ਸਾਹਮਣਾ ਕਰਨ ਲਈ ਸਾਨੂੰ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ।

 

Have something to say? Post your comment

Subscribe