ਬਿਹਾਗੜਾ ਮਹਲਾ ੫
ਹਰਿ ਚਰਣ ਸਰੋਵ ਰਸਰੋਵਰ ਤਹ ਕਰਹੁ ਨਿਵਾਸੁ ਮਨਾ ॥ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥
ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥
ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥
ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥
ਬੁੱਧਵਾਰ, 30 ਚੇਤ (ਸੰਮਤ ੫੫੫ ਨਾਨਕਸ਼ਾਹੀ) (ਅੰਗ: 544)
ਪੰਜਾਬੀ ਵਿਆਖਿਆ :
ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ) ਟਿਕਿਆ ਰਹੁ। ਹੇ ਮਨ! ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਤਾਲਾਬ ਵਿਚ ਇਸ਼ਨਾਨ ਕਰਿਆ ਕਰ, ਤੇਰੇ ਸਾਰੇ ਪਾਪਾਂ ਦਾ ਨਾਸ ਹੋ ਜਾਇਗਾ। ਹੇ ਮਨ! ਸਦਾ (ਹਰਿ-ਸਰ ਵਿਚ) ਇਸ਼ਨਾਨ ਕਰਦਾ ਰਿਹਾ ਕਰ। (ਜੇਹੜਾ ਮਨੁੱਖ ਇਹ ਇਸ਼ਨਾਨ ਕਰਦਾ ਹੈ) ਮਿੱਤਰ ਪ੍ਰਭੂ ਉਸ ਦੇ ਸਾਰੇ ਦੁੱਖ ਨਾਸ ਕਰ ਦੇਂਦਾ ਹੈ ਉਸ ਦਾ ਮੋਹ ਦਾ ਹਨੇਰਾ ਦੂਰ ਕਰ ਦੇਂਦਾ ਹੈ। ਉਸ ਮਨੁੱਖ ਨੂੰ ਜਨਮ-ਮਰਨ ਦਾ ਗੇੜ ਨਹੀਂ ਭੁਗਤਣਾ ਪੈਂਦਾ, ਮਿੱਤਰ-ਪ੍ਰਭੂ ਉਸ ਦੀਆਂ ਜਮ ਦੀਆਂ ਫਾਹੀਆਂ (ਆਤਮਕ ਮੌਤ ਲਿਆਉਣ ਵਾਲੀਆਂ ਫਾਹੀਆਂ) ਕੱਟ ਦੇਂਦਾ ਹੈ। ਹੇ ਮਨ! ਸਾਧ ਸੰਗਤਿ ਵਿਚ ਮਿਲ, ਪਰਮਾਤਮਾ ਦੇ ਨਾਮ-ਰੰਗ ਵਿਚ ਜੁੜਿਆ ਕਰ, ਸਾਧ ਸੰਗਤਿ ਵਿਚ ਹੀ ਤੇਰੀ ਹਰੇਕ ਆਸ ਪੂਰੀ ਹੋਵੇਗੀ। ਨਾਨਕ ਬੇਨਤੀ ਕਰਦਾ ਹੈ—ਹੇ ਹਰੀ! ਕਿਰਪਾ ਕਰ, ਤੇਰੇ ਸੋਹਣੇ ਕੋਮਲ ਚਰਨਾਂ ਵਿਚ ਮੇਰਾ ਮਨ ਸਦਾ ਟਿਕਿਆ ਰਹੇ।1। ਸਾਧ ਸੰਗਤਿ ਵਿਚ ਸਦਾ ਆਤਮਕ ਆਨੰਦ ਤੇ ਖ਼ੁਸ਼ੀਆਂ ਦੀ (ਮਾਨੋ) ਇਕ-ਰਸ ਰੌ ਚਲੀ ਰਹਿੰਦੀ ਹੈ। ਸਾਧ ਸੰਗਤਿ ਵਿਚ ਸੰਤ ਜਨ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ। ਸੰਤ ਜਨ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਖ਼ਸਮ-ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਦੀ ਸੁਰਤਿ ਪਰਮਾਤਮਾ ਦੇ ਪ੍ਰੇਮ-ਰਸ ਦੇ ਰੰਗ ਵਿਚ ਭਿੱਜੀ ਰਹਿੰਦੀ ਹੈ। ਉਹ (ਇਸ ਮਨੁੱਖਾ ਜਨਮ ਵਿਚ) ਪਰਮਾਤਮਾ ਦੇ ਨਾਮ ਦੀ ਖੱਟੀ ਖੱਟਦੇ ਹਨ, (ਆਪਣੇ ਅੰਦਰੋਂ) ਆਪਾ-ਭਾਵ ਮਿਟਾ ਲੈਂਦੇ ਹਨ, ਚਿਰਾਂ ਤੋਂ ਵਿਛੁੜੇ ਹੋਏ (ਮੁੜ ਪਰਮਾਤਮਾ ਨੂੰ) ਮਿਲ ਪੈਂਦੇ ਹਨ। ਅਪਹੁੰਚ ਤੇ ਬੇਅੰਤ ਪਰਮਾਤਮਾ ਉਹਨਾਂ ਉਤੇ ਦਇਆ ਕਰਦਾ ਹੈ, (ਉਹਨਾਂ ਦੀ) ਬਾਂਹ ਫੜ ਕੇ (ਉਹਨਾਂ ਨੂੰ) ਆਪਣੇ ਬਣਾ ਲੈਂਦਾ ਹੈ। ਨਾਨਕ ਬੇਨਤੀ ਕਰਦਾ ਹੈ—ਉਹ ਸੰਤ ਜਨ ਸਦਾ ਲਈ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਬਾਣੀ ਉਹਨਾਂ ਦੇ ਅੰਦਰ ਮਿੱਠੀ ਮਿੱਠੀ ਰੌ ਚਲਾਈ ਰੱਖਦੀ ਹੈ।2।
बिहागड़ा महला ५ ॥ हरि चरण सरोवर तह करहु निवासु मना ॥ करि मजनु हरि सरे सभि किलबिख नासु मना ॥ करि सदा मजनु गोबिंद सजनु दुख अंधेरा नासे ॥ जनम मरणु न होइ तिस कउ कटै जम के फासे ॥ मिलु साधसंगे नाम रंगे तहा पूरन आसो ॥ बिनवंति नानक धारि किरपा हरि चरण कमल निवासो ॥१॥ तह अनद बिनोद सदा अनहद झुणकारो राम ॥ मिलि गावहि संत जना प्रभ का जैकारो राम ॥ मिलि संत गावहि खसम भावहि हरि प्रेम रस रंगि भिंनीआ ॥ हरि लाभु पाइआ आपु मिटाइआ मिले चिरी विछुंनिआ ॥ गहि भुजा लीने दइआ कीन्हे प्रभ एक अगम अपारो ॥ बिनवंति नानक सदा निरमल सचु सबदु रुण झुणकारो ॥२॥ सुणि वडभागीआ हरि अंम्रित बाणी राम ॥ जिन कउ करमि लिखी तिसु रिदै समाणी राम ॥ अकथ कहाणी तिनी जाणी जिसु आपि प्रभु किरपा करे ॥ अमरु थीआ फिरि न मूआ कलि कलेसा दुख हरे ॥ हरि सरणि पाई तजि न जाई प्रभ प्रीति मनि तनि भाणी ॥ बिनवंति नानक सदा गाईऐ पवित्र अंम्रित बाणी ॥३॥ मन तन गलतु भए किछु कहणु न जाई राम ॥ जिस ते उपजिअड़ा तिनि लीआ समाई राम ॥ मिलि ब्रहम जोती ओति पोती उदकु उदकि समाइआ ॥ जलि थलि महीअलि एकु रविआ नह दूजा द्रिसटाइआ ॥ बणि त्रिणि त्रिभवणि पूरि पूरन कीमति कहणु न जाई ॥ बिनवंति नानक आपि जाणै जिनि एह बणत बणाई ॥४॥२॥५॥
अर्थ :-हे मेरे मन ! परमात्मा के चरण (मानो) सुंदर तालाब है, उस में तूँ (सदा) टिकिआ रहो। हे मन ! परमात्मा (की सिफ़त-सालाह) के तालाब में स्नान करा कर, तेरे सारे पापों का नास हो जाएगा। हे मन ! सदा (हरि-सर में) स्नान करता रहा कर। (जो मनुख यह स्नान करता है) मित्र भगवान उस के सारे दु:ख नास कर देता है उस का मोह का अंधेरा दूर कर देता है। उस मनुख को जन्म-मरन का गेड़ नहीं भुगतणा पड़ता, मित्र-भगवान उसकी यम की फाहीआँ (फंदे) (आत्मिक मौत लाने वाली फाहीआँ (फंदे)) काट देता है। हे मन ! साध संगत में मिल, परमात्मा के नाम-रंग में जुड़ा कर, साध संगत में ही तेरी हरेक आशा पूरी होगी। नानक बेनती करता है-हे हरि ! कृपा कर, तेरे सुंदर कोमल चरणों में मेरा मन सदा टिका रहे।1। साध संगत में सदा आत्मिक आनंद और खुशी की (मानो) एक-रस रौ चली रहती है। साध संगत में संत जन मिल के परमात्मा की सिफ़त-सालाह के गीत गाते रहते हैं। संत जन सिफ़त-सालाह के गीत गाते हैं, वह खसम-भगवान को प्यारे लगते हैं, उन की सुरति परमात्मा के प्रेम-रस के रंग में भिगी रहती है। वह (इस मनुष्य के जन्म में) परमात्मा के नाम की कमाई कमाते हैं, (अपने अंदर से) आपा-भाव मिटा लेते हैं, मुद्दत से बिछुड़े हुए (फिर परमात्मा को) मिल पड़ते हैं। अपहुँच और बयंत परमात्मा उनके ऊपर दया करता है, (उन की) बाँह पकड़ के (उनको) अपना बना लेता है। नानक बेनती करता है-वह संत जन सदा के लिए पवित्र जीवन वाले हो जाते हैं, परमात्मा की सिफ़त सालाह की बाणी उन के अंदर मिठ्ठी मिठ्ठी रौ चलाई रखती है।2।
Bihaagraa, Fifth Mehl: The Lord’s Feet are the Pools of Ambrosial Nectar; your dwelling is there, O my mind. Take your cleansing bath in the Ambrosial Pool of the Lord, and all of your sins shall be wiped away, O my soul. Take your cleansing ever in the Lord God, O friends, and the pain of darkness shall be dispelled. Birth and death shall not touch you, and the noose of Death shall be cut away. So join the Saadh Sangat, the Company of the Holy, and be imbued with the Naam, the Name of the Lord; there, your hopes shall be fulfilled. Prays Nanak, shower Your Mercy upon me, O Lord, that I might dwell at Your Lotus Feet. ||1|| There is bliss and ecstasy there always, and the unstruck celestial melody resounds there. Meeting together, the Saints sing God’s Praises, and celebrate His Victory. Meeting together, the Saints sing the Praises of the Lord Master; they are pleasing to the Lord, and saturated with the sublime essence of His love and affection. They obtain the profit of the Lord, eliminate their self-conceit, and meet Him, from whom they were separated for so long. Taking them by the arm, He makes them His own; God, the One, inaccessible and infinite, bestows His kindness. Prays Nanak, forever immaculate are those who sing the Praises of the True Word of the Shabad. ||2|| Listen, O most fortunate ones, to the Ambrosial Bani of the Word of the Lord. He alone, whose karma is so pre-ordained, has it enter into his heart. He alone knows the Unspoken Speech, unto whom God has shown His Mercy. He becomes immortal, and shall not die again; his troubles, disputes and pains are dispelled. He finds the Sanctuary of the Lord; he does not forsake the Lord, and does not leave. God’s Love is pleasing to his mind and body. Prays Nanak, sing forever the Sacred Ambrosial Bani of His Word. ||3|| My mind and body are intoxicated – this state cannot be described. We originated from Him, and into Him we shall merge once again. I merge into God’s Light, through and through, like water merging into water. The One Lord permeates the water, the land and the sky – I do not see any other. He is totally permeating the woods, meadows and the three worlds. I cannot express His worth. Prays Nanak, He alone knows – He who created this creation. ||4||2||5||