Friday, November 22, 2024
 

ਜੰਮੂ ਕਸ਼ਮੀਰ

ਕਿਸ਼ਤਵਾੜ ਵਿੱਚ ਦੋ ਅੱਤਵਾਦੀ ਢੇਰ

April 17, 2020 06:20 PM

ਕਿਸ਼ਤਵਾੜ : ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਇਕ ਮੁਕਾਬਲੇ ਵਿੱਚ ਇਕ ਵਿਸ਼ੇਸ਼ ਪੁਲਿਸ ਅਧਿਕਾਰੀ (ਐਸਪੀਓ) ਨੂੰ ਮਾਰਨ ਵਾਲੇ ਅਤੇ ਉਨ੍ਹਾਂ ਦੇ ਇਕ ਸਾਥੀ ਨੂੰ ਗੰਭੀਰ ਜ਼ਖ਼ਮੀ ਕਰਨ ਵਾਲੇ ਦੋ ਅੱਤਵਾਦੀ ਮਾਰੇ ਗਏ। ਜੰਮੂ ਦੇ ਇੰਸਪੈਕਟਰ ਜਨਰਲ ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਅੱਤਵਾਦੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਈ ਗੋਲੀਬਾਰੀ ਵਿੱਚ ਮਾਰੇ ਗਏ ਸਨ। 

 ਸੋਮਵਾਰ ਨੂੰ ਤੰਦਰ ਪਿੰਡ ਵਿੱਚ ਅੱਤਵਾਦੀਆਂ ਨੇ ਐਸਪੀਓ ਉੱਤੇ ਕੁਹਾੜੇ ਨਾਲ ਹਮਲਾ ਕਰ ਦਿੱਤਾ ਸੀ ਅਤੇ ਜੰਗਲ ਵਿੱਚ ਫ਼ਰਾਰ ਹੋ ਗਏ ਸਨ। ਉਸੇ ਸਮੇਂ, ਉਨ੍ਹਾਂ ਦੀ ਭਾਲ ਕਰ ਰਹੀ ਪੁਲਿਸ ਨੂੰ ਸ਼ੁੱਕਰਵਾਰ ਨੂੰ ਸਫ਼ਲਤਾ ਮਿਲੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਾਧੂ ਪੁਲਿਸ ਫੋਰਸ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਮੁਕਾਬਲਾ ਸ਼ੁਰੂ ਹੋ ਗਿਆ।  ਹਮਲਾ ਕਰਨ ਵਾਲੇ ਅੱਤਵਾਦੀਆਂ ਦੀ ਪਛਾਣ ਆਸ਼ੀਕ ਹੁਸੈਨ ਅਤੇ ਬਸ਼ਰਤ ਹੁਸੈਨ ਨਾਮਕ ਸਥਾਨਕ ਨਿਵਾਸੀ ਵਜੋਂ ਹੋਈ ਹੈ। ਆਸ਼ਿਕ ਹੁਸੈਨ 'ਤੇ ਬਲਾਤਕਾਰ ਦਾ ਇਲਜ਼ਾਮ ਸੀ ਜੋ ਕਿਸ਼ਤਵਾੜ ਕੇਂਦਰੀ ਜੇਲ੍ਹ ਤੋਂ ਤਿੰਨ ਹਫ਼ਤੇ ਪਹਿਲਾਂ ਜ਼ਮਾਨਤ 'ਤੇ ਆਇਆ ਸੀ। ਇਸ ਸਾਲ ਕਿਸ਼ਤਵਾੜ ਵਿੱਚ ਇਹ ਪਹਿਲਾ ਅੱਤਵਾਦੀ ਹਮਲਾ ਸੀ। ਇਸ ਦੇ ਨਾਲ ਹੀ ਸ਼ੁੱਕਰਵਾਰ ਸਵੇਰੇ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ ‘ਤੇ ਜੰਮੂ-ਕਸ਼ਮੀਰ ਪੁਲਿਸ, ਸੈਨਾ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੇ ਵਿਸ਼ੇਸ਼ ਅਪਰੇਸ਼ਨ ਸਮੂਹ ਨੇ ਤੜਕੇ ਸ਼ੋਪੀਆਂ ਦੇ ਕਿਗਾਮ ਇਲਾਕੇ ਵਿੱਚ ਇੱਕ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਜਦੋਂ ਸੁਰੱਖਿਆ ਬਲ ਕਿਸੇ ਖਾਸ ਖੇਤਰ ਵੱਲ ਵੱਧ ਰਹੇ ਸਨ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਕੀਤੀ।

 

Have something to say? Post your comment

 

ਹੋਰ ਜੰਮੂ ਕਸ਼ਮੀਰ ਖ਼ਬਰਾਂ

 
 
 
 
Subscribe