Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਮਿਲਕਫੈਡ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ 20.34 ਲੱਖ ਰੁਪਏ ਦਾ ਯੋਗਦਾਨ

April 17, 2020 11:01 PM

ਚੰਡੀਗੜ੍ਹ  :  ਕੋਵਿਡ-19 ਸੰਕਟ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ ਮਿਲਕਫੈਡ ਪੰਜਾਬ ਵੱਲੋਂ 20.34 ਲੱਖ ਰੁਪਏ ਦਾ ਯੋਗਦਾਨ ਪਾਇਆ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ। ਸ. ਰੰਧਾਵਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਲਕਫੈਡ ਵੱਲੋਂ ਪਾਏ ਗਏ ਇਸ ਯੋਗਦਾਨ ਵਿੱਚ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਵੱਲੋਂ 51 ਹਜ਼ਾਰ ਰੁਪਏ ਅਤੇ ਐਮ.ਡੀ. ਕਮਲਦੀਪ ਸਿੰਘ ਸੰਘਾ ਵੱਲੋਂ ਸੱਤ ਦਿਨ ਦੀ ਤਨਖਾਹ ਅਤੇ ਬਾਕੀ ਸਾਰੇ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖਾਹ ਦਾਨ ਕਰਨ ਬਦਲੇ 19, 83, 850 ਰੁਪਏ ਜੁਟਾਏ ਗਏ। ਮਿਲਕਫੈਡ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ ਕੁੱਲ 20, 34, 850 ਰੁਪਏ ਦਾਨ ਕੀਤੇ ਗਏ।  ਸਹਿਕਾਰਤਾ ਮੰਤਰੀ ਨੇ ਮਿਲਕਫੈਡ ਦੇ ਚੇਅਰਮੈਨ, ਐਮ.ਡੀ. ਸਣੇ ਸਾਰੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਇਸ ਸੰਕਟ ਦੀ ਘੜੀ ਵਿੱਚ ਸਰਕਾਰ ਦੀ ਮੱਦਦ ਕੀਤੀ। ਉਨ੍ਹਾਂ ਕਿਹਾ ਕਿ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ ਦੇ ਚੱਲਦਿਆਂ ਮਿਲਕਫੈਡ ਵੱਲੋਂ ਪਹਿਲਾਂ ਹੀ ਦੁੱਧ ਸਣੇ ਹੋਰ ਜ਼ਰੂਰੀ ਡੇਅਰੀ ਉਤਪਾਦਾਂ ਦੀ ਘਰ-ਘਰ ਸਪਲਾਈ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ।

 

Have something to say? Post your comment

Subscribe