ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਜੋ ਅਚਾਨਕ ਸਿਹਤ ਢਿੱਲੀ ਹੋ ਜਾਣ ਕਾਰਨ ਇਥੇ ਗੁਰੂ ਨਾਨਕ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ, ਦਾ ਹਾਲ ਜਾਣਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਭਾਈ ਖੈੜਾ ਨੂੰ ਮਿਲਣ ਪਹੁੰਚੇ ਅਤੇ ਹਰ ਲੋੜੀਂਦੀ ਸਹਾਇਤਾ ਦਾ ਭਰੋਸਾ ਦਿੱਤਾ।
ਪ੍ਰਤਾਪ ਸਿੰਘ ਨੇ ਦੱਸਿਆ ਕਿ ਭਾਈ ਗੁਰਦੀਪ ਸਿੰਘ ਖੈੜਾ ਦੀ ਅੱਜ ਸਵੇਰੇ ਜੇਲ੍ਹ ਅੰਦਰ ਤਬੀਅਤ ਅਚਾਨਕ ਖਰਾਬ ਹੋ ਗਈ ਸੀ, ਜਿਸ ਕਰਕੇ ਉਨ੍ਹਾ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਲ ਕਰਵਾਇਆ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪਤਾ ਲੱਗਣ ਉਤੇ ਉਨ੍ਹਾਂ ਤੁਰੰਤ ਹਸਪਤਾਲ ਪੁੱਜਣ ਲਈ ਕਿਹਾ ਸੀ, ਜਿਸ ਤਹਿਤ ਭਾਈ ਖੈੜਾ ਨੂੰ ਮਿਲ ਕੇ ਸ਼੍ਰੋਮਣੀ ਕਮੇਟੀ ਵੱਲੋਂ ਲੋੜ ਅਨੁਸਾਰ ਸਹਿਯੋਗੀ ਬਣੇ ਰਹਿਣ ਦੀ ਵਚਨਬੱਧਤਾ ਪ੍ਰਗਟਾਈ ਹੈ।