Saturday, January 18, 2025
 

ਸਿੱਖ ਇਤਿਹਾਸ

ਸ਼ਹੀਦੀ ਪੁਰਬ 'ਤੇ ਵਿਸ਼ੇਸ਼ : ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ

May 23, 2023 10:00 AM

ਸਿੱਖ ਧਰਮ ਦੇ ਇਤਿਹਾਸ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਵਿਸ਼ੇਸ਼ ਮਹੱਤਵ ਰੱਖਦੀ ਹੈ। ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ ਜਾ ਰਿਹਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਮਨਾਉਣ ਤੇ ਸ਼ਰਧਾਂਜਲੀ ਭੇਟ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਨਤਕ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਨੂੰ ਪ੍ਰਣਾਮ ਕੀਤਾ ਹੈ।ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ.ਜਿਨ੍ਹਾਂ ਸਾਰਾ ਜੀਵਨ ਪਰਮਾਤਮਾ ਦੀ ਭਜਨ ਬੰਦਗੀ ਤੇ ਨਿਮਰਤਾ ਹਲੀਮੀ ਨਾਲ ਬਤੀਤ ਕੀਤੀ.ਆਓ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸੇਧ ਲਈਏ. ਅੱਜ ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾਂ 'ਚ ਕੋਟਾਨਿ-ਕੋਟਿ ਪ੍ਰਣਾਮ। - ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ

 

 

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ : ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ। ਅਰਜਨ ਦੇਵ ਜੀ ਦਾ ਜਨਮ ਤਰਨ ਤਾਰਨ ਵਿਖੇ ਗੋਇੰਦਵਾਲ ਸਾਹਿਬ ਵਿੱਚ ਹੋਇਆ ਸੀ। ਆਪ ਜੀ ਦੇ ਪਿਤਾ ਗੁਰੂ ਰਾਮਦਾਸ ਸਾਹਿਬ ਜੀ ਅਤੇ ਮਾਤਾ ਬੀਬੀ ਭਾਨੀ ਜੀ ਸਨ। ਅਰਜਨ ਦੇਵ ਸਭ ਤੋਂ ਛੋਟੇ ਪੁੱਤਰ ਸਨ। ਬੀਬੀ ਭਾਨੀ ਜੀ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਸਨ। ਗੁਰੂ ਅਰਜਨ ਦੇਵ ਜੀ ਆਪਣੇ ਪਿਤਾ ਗੁਰੂ ਰਾਮਦਾਸ ਜੀ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ 1 ਸਤੰਬਰ, 1581 ਨੂੰ ਪੰਜਵੇਂ ਗੁਰੂ ਬਣੇ।

 

ਆਦਿ ਗ੍ਰੰਥ ਦਾ ਸੰਕਲਨ, ਗੁਰੂ ਨਗਰੀ ਵਸਾਈ: ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਕੀਤੇ ਗਏ ਸਭ ਤੋਂ ਮਹੱਤਵਪੂਰਨ ਕਾਰਜਾਂ ਵਿੱਚੋਂ ਇੱਕ "ਆਦਿ ਗ੍ਰੰਥ" ਦਾ ਸੰਕਲਨ ਸੀ। ਉਨ੍ਹਾਂ ਨੇ ਪਹਿਲੇ ਚਾਰ ਗੁਰੂਆਂ ਦੀਆਂ ਸਾਰੀਆਂ ਰਚਨਾਵਾਂ ਨੂੰ ਇਕੱਠਾ ਕੀਤਾ ਅਤੇ 1604 ਈ. ਵਿੱਚ ਬਾਣੀ ਦੇ ਰੂਪ ਵਿੱਚ ਲਿਖਿਆ। ਉਨ੍ਹਾਂ ਨੇ ਆਪਣੇ ਸੰਕਲਨ ਵਿੱਚ ਹਿੰਦੂ ਅਤੇ ਮੁਸਲਮਾਨ ਸੰਤਾਂ ਦੀਆਂ ਸਿੱਖਿਆਵਾਂ ਨੂੰ ਵੀ ਜੋੜਿਆ। ਉਨ੍ਹਾਂ ਨੇ ਅੰਮ੍ਰਿਤਸਰ ਸ਼ਹਿਰ ਵਸਾਇਆ। ਇਸ ਦੇ ਨਾਲ ਹੀ, ਤਰਨ ਤਾਰਨ ਅਤੇ ਕਰਤਾਰਪੁਰ ਵਰਗੇ ਹੋਰ ਸ਼ਹਿਰ ਵੀ ਵਸਾਏ। ਸ਼ਹੀਦੀ ਤੋਂ ਪਹਿਲਾਂ ਗੁਰੂ ਅਰਜਨ ਦੇਵ ਜੀ ਨੇ ਆਪਣੇ ਪੁੱਤਰ ਗੁਰੂ ਹਰ ਗੋਬਿੰਦ ਨੂੰ ਅਗਲਾ ਗੁਰੂ ਐਨਾਲਿਆ ਸੀ।

 

ਸ਼ਹਾਦਤ ਦਾ ਇਤਿਹਾਸ: ਸ੍ਰੀ ਗੁਰੂ ਅਰਜਨ ਸਿੰਘ ਜੀ ਦੇ ਪ੍ਰਚਾਰ ਸਦਕਾ ਸਿੱਖ ਧਰਮ ਤੇਜ਼ੀ ਨਾਲ ਫੈਲਣ ਲੱਗਾ। ਜਦੋਂ ਜਹਾਂਗੀਰ ਬਾਦਸ਼ਾਹ ਬਣਿਆ, ਤਾਂ ਪ੍ਰਿਥੀ ਚੰਦ ਨੇ ਉਨ੍ਹਾਂ ਨਾਲ ਨੇੜਤਾ ਵਧਾਉਣੀ ਸ਼ੁਰੂ ਕਰ ਦਿੱਤੀ। ਜਹਾਂਗੀਰ ਨੂੰ ਗੁਰੂ ਜੀ ਦੀ ਵੱਧਦੀ ਪ੍ਰਸਿੱਧੀ ਪਸੰਦ ਨਹੀਂ ਸੀ। ਉਸ ਨੂੰ ਇਹ ਗੱਲ ਚੰਗੀ ਨਹੀਂ ਲੱਗੀ ਕਿ ਗੁਰੂ ਅਰਜਨ ਦੇਵ ਜੀ ਨੇ ਉਸ ਦੇ ਭਰਾ ਖੁਸਰੋ ਦੀ ਮਦਦ ਕਿਉਂ ਕੀਤੀ। ਜਹਾਂਗੀਰ ਨੇ ਖੁਦ ਆਪਣੀ ਜੀਵਨੀ 'ਤੁਜ਼ਕੇ ਜਹਾਂਗੀਰੀ' ਵਿੱਚ ਲਿਖਿਆ ਹੈ ਕਿ ਉਹ ਗੁਰੂ ਅਰਜਨ ਦੇਵ ਜੀ ਦੀ ਵਧਦੀ ਪ੍ਰਸਿੱਧੀ ਤੋਂ ਦੁਖੀ ਸੀ, ਇਸ ਲਈ ਉਸ ਨੇ ਗੁਰੂ ਜੀ ਨੂੰ ਸ਼ਹੀਦ ਕਰਨ ਦਾ ਫੈਸਲਾ ਕੀਤਾ।

ਸ੍ਰੀ ਗੁਰੂ ਅਰਜਨ ਦੇਵ ਜੀ ਨੂੰ 30 ਮਈ, 1606 ਨੂੰ ਲਾਹੌਰ ਵਿਖੇ 'ਯਾਸਾ ਅਤੇ ਸਿਆਸਤ' ਕਾਨੂੰਨ ਤਹਿਤ ਤੱਤੀ ਤਵੀ 'ਤੇ ਬਿਠਾ ਕੇ ਤੱਪਦੀ ਗਰਮੀ ਦੌਰਾਨ ਸ਼ਹੀਦ ਕਰ ਦਿੱਤਾ ਗਿਆ ਸੀ। 'ਯਾਸਾ ਤੇ ਸਿਆਸਤ' ਅਨੁਸਾਰ ਮਨੁੱਖ ਨੂੰ ਧਰਤੀ 'ਤੇ ਲਹੂ ਵਹਾਏ ਬਿਨਾਂ ਹੀ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਜਾਂਦਾ ਹੈ। ਗੁਰੂ ਜੀ ਦੇ ਸੀਸ ਉੱਤੇ ਗਰਮ ਰੇਤ ਪਾਈ ਗਈ।ਉਸ ਤੋਂ ਬਾਅਦ ਉਨ੍ਹਾਂ ਨੂੰ ਰਾਵੀ ਨਦੀ ਵਿੱਚ ਠੰਡੇ ਪਾਣੀ ਨਾਲ ਇਸ਼ਨਾਨ ਕਰਨ ਲਈ ਭੇਜਿਆ ਗਿਆ, ਜਿੱਥੇ ਗੁਰੂ ਜੀ ਦਾ ਪਾਵਨ ਸਰੀਰ ਰਾਵੀ ਵਿੱਚ ਮਿਲ ਗਿਆ। ਸ੍ਰੀ ਗੁਰੂ ਅਰਜਨ ਦੇਵ ਜੀ ਉਸ ਥਾਂ ਉੱਤੇ ਜੋਤਿ ਜੋਤ ਸਮਾਏ ਸਨ। ਲਾਹੌਰ, ਜੋ ਕਿ ਹੁਣ ਪਾਕਿਸਤਾਨ ਵਿੱਚ ਹੈ, ਇਸ ਸਥਾਨ 'ਤੇ ਰਾਵੀ ਦਰਿਆ ਦੇ ਕੰਢੇ 'ਤੇ ਗੁਰਦੁਆਰਾ ਡੇਰਾ ਸਾਹਿਬ ਬਣਾਇਆ ਗਿਆ ਹੈ।

 

 

Have something to say? Post your comment

Subscribe