ਚੰਡੀਗੜ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਈ ਵੀ ਪੰਜਾਬ ਵਾਸੀ ਚਾਹੇ ਉਹ ਮੁਲਾਜ਼ਮ ਹੋਵੇ ਜਾਂ ਆਮ ਜਨਤਾ, ਮਾਸਕ ਤੋਂ ਬਿਨਾਂ ਨਜ਼ਰ ਨਹੀਂ ਆਉਣਾ ਚਾਹੀਦਾ। ਇਸ ਆਦੇਸ਼ ਨੂੰ ਪੁਲਿਸ ਸਖ਼ਤਾਈ ਨਾਲ ਲਾਗੂ ਕਰੇ। ਉਨਾਂ ਜਨਤਕ ਤੌਰ 'ਤੇ ਮਾਸਕ ਦੀ ਵਰਤੋਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਉਨ•ਾਂ ਪੁਲਿਸ ਨੂੰ ਕਿਹਾ ਕਿ ਇਨ•ਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਕੱਟੇ ਜਾਣ। ਅੱਜ ਮੁੱਖ ਮੰਤਰੀ ਸੂਬੇ ਵਿਚ ਕੋਵਿਡ-19 ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਸੱਦੀ ਗਈ ਵੀਡੀਓ ਕਾਨਫ਼ਰੰਸ ਦੀ ਪ੍ਰਧਾਨਗੀ ਕਰ ਰਹੇ ਸਨ। ਉਨ•ਾਂ ਪੁਲਿਸ ਨੂੰ ਆਦੇਸ਼ ਦਿੱਤੇ ਹਨ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ 'ਤੇ ਬਿਨਾਂ ਮਾਸਕ ਤੋਂ ਬਿਨਾਂ ਦੇਖਿਆ ਜਾਵੇ, ਉਸ ਦਾ ਮਹਾਮਾਰੀ ਕਾਨੂੰਨ ਦੀ ਧਾਰਾਵਾਂ ਅਨੁਸਾਰ ਚਲਾਨ ਕੱਟਿਆ ਜਾਵੇ।