ਚੰਡੀਗੜ੍ਹ, (ਸੱਚੀ ਕਲਮ ਬਿਊਰੋ): ਪੱਥਰੀ ਹੋਣਾ ਹੁਣ ਇਕ ਆਮ ਸਮੱਸਿਆ ਬਣ ਗਈ ਹੈ। ਜ਼ਿਆਦਾਤਰ ਲੋਕ ਇਸੇ ਬੀਮਾਰੀ ਦਾ ਸ਼ਿਕਾਰ ਹੋ ਰਹੇ ਹਨ। ਪੱਥਰੀ ਵੀ ਕਈ ਤਰ੍ਹਾਂ ਦੀ ਹੋ ਸਕਦੀ ਹੈ ਜਿਵੇਂ ਕਿ ਪਿੱਤੇ ਦੀ ਪੱਥਰੀ, ਗੁਰਦੇ ਦੀ ਪੱਥਰੀ, ਬਲੈਡਰ ਦੀ ਪੱਥਰੀ ਆਦਿ। ਅਜਿਹੇ 'ਚ ਆਮ ਤੌਰ 'ਤੇ ਆਪਰੇਸ਼ਨ ਦੀ ਸਲਾਹ ਦਿੱਤੀ ਜਾਂਦੀ ਹੈ ਪਰ ਜੇਕਰ ਪਰਹੇਜ਼ ਕੀਤਾ ਜਾਵੇ ਤਾਂ ਘਰੇਲੂ ਨੁਸਖਿਆਂ ਨਾਲ ਵੀ ਇਸ ਨੂੰ ਸਾਫ (ਖਤਮ) ਕੀਤਾ ਜਾ ਸਕਦਾ ਹੈ। ਅਜਿਹੇ ਘਰੇਲੂ ਨੁਸਖਿਆ ਨਾਲ ਪੱਥਰੀ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ :
ਐਲੋਵੇਰਾ
ਪੱਥਰੀ ਦੇ ਦਰਦ ਦਾ ਤੁਰੰਤ ਇਲਾਜ ਕਰਨ 'ਚ ਐਲੋਵੇਰਾ ਦੀ ਵਰਤੋਂ ਕਾਫੀ ਫਾਇਦੇਮੰਦ ਹੁੰਦੀ ਹੈ। ਐਲੋਵੇਰਾ ਜੂਸ ਪੀਣ ਨਾਲ ਵੀ ਪੱਥਰੀ ਦਾ ਦਰਦ ਦੂਰ ਹੋ ਜਾਂਦਾ ਹੈ।
ਅਜਵਾਈਨ ਦਾ ਪਾਣੀ
ਪੱਥਰੀ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਅਜਵਾਈਨ ਨੂੰ ਪਾਣੀ 'ਚ ਉਬਾਲ ਕੇ ਇਸ ਨੂੰ ਛਾਣ ਕੇ ਪੀਣ ਨਾਲ ਦਰਦ ਤੋਂ ਕਾਫੀ ਰਾਹਤ ਮਿਲਦੀ ਹੈ। ਇਹ ਉਪਾਅ ਦਰਦ ਨੂੰ ਘੱਟ ਕਰਨ 'ਚ ਦੇਸੀ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ।
ਨਿੰਬੂ ਪਾਣੀ
ਨਿੰਬੂ ਪਾਣੀ ਨਾਲ ਵੀ ਦਰਦ ਦਾ ਉਪਚਾਰ ਕੀਤਾ ਜਾ ਸਕਦਾ ਹੈ। ਨਿੰਬੂ 'ਚ ਸੀਟ੍ਰਿਕ ਐਸਿਡ ਮੌਜੂਦ ਹੁੰਦਾ ਹੈ, ਜੋ ਕਿ ਸਰੀਰ 'ਚ ਕੈਲਸ਼ੀਅਮ ਦੀ ਮਾਤਰਾ ਨੂੰ ਵਧਣ ਤੋਂ ਰੋਕਦਾ ਹੈ। ਦਰਦ ਦੌਰਾਨ ਨਿੰਬੂ ਦਾ ਪਾਣੀ ਪੀਣ ਨਾਲ ਜਲਦੀ ਆਰਾਮ ਮਿਲਦਾ ਹੈ।
ਕੇਲਾ
ਕੇਲੇ 'ਚ ਜੋ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਉਹ ਪੱਥਰੀ ਨੂੰ ਵਧਣ ਤੋਂ ਰੋਕਦੇ ਹਨ ਅਤੇ ਦਰਦ ਤੋਂ ਰਾਹਤ ਦਿਵਾਉਣ ਦਾ ਕੰਮ ਵੀ ਕਰਦੇ ਹਨ। ਇਸ ਲਈ ਪੱਥਰੀ ਦੀ ਸਮੱਸਿਆ ਹੋਣ 'ਤੇ ਕੇਲੇ ਦੀ ਵਰਤੋਂ ਜ਼ਰੂਰ ਕਰੋ।
ਪਿਆਜ਼ ਦਾ ਰਸ
ਪਿਆਜ਼ ਦੇ ਰਸ 'ਚ ਸ਼ੱਕਰ ਮਿਲਾ ਕੇ ਪੀਣ ਨਾਲ ਵੀ ਦਰਦ ਦੂਰ ਹੋ ਜਾਂਦਾ ਹੈ। ਪੱਥਰੀ ਦੇ ਦਰਦ 'ਚ ਇਹ ਨੁਸਖਾ ਕਾਫੀ ਅਸਰਦਾਰ ਸਾਬਤ ਹੁੰਦਾ ਹੈ। ਪਿਆਜ਼ 'ਚ ਵਿਟਾਮਿਨ ਬੀ ਅਤੇ ਪੋਟਾਸ਼ੀਅਮ ਹੁੰਦਾ ਹੈ, ਜੋ ਪੱਥਰੀ ਵਧਣ ਤੋਂ ਰੋਕਦੇ ਹਨ।
ਅੰਗੂਰ
ਪੱਥਰੀ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਅੰਗੂਰ ਦੀ ਵਰਤੋਂ ਵੀ ਕਾਫੀ ਫਾਇਦੇਮੰਦ ਹੁੰਦੀ ਹੈ। ਇਸ ਨਾਲ ਪੱਥਰੀ ਦੇ ਦਰਦ ਤੋਂ ਵੀ ਆਰਾਮ ਮਿਲਦਾ ਹੈ ਅਤੇ ਨਾਲ ਹੀ ਨਾਲ ਇਹ ਸਮੱਸਿਆ ਜਲਦ ਹੀ ਦੂਰ ਹੋ ਜਾਂਦੀ ਹੈ।
ਆਂਵਲੇ ਦਾ ਚੂਰਣ
ਪੱਥਰੀ ਦਾ ਇਲਾਜ ਕਰਨ ਲਈ ਆਂਵਲੇ ਦੇ ਚੂਰਣ ਦੀ ਵਰਤੋਂ ਕਰਨ ਨਾਲ ਪੱਥਰੀ ਜਲਦ ਖਤਮ ਹੋ ਜਾਂਦੀ ਹੈ। ਇਸ ਲਈ ਰੋਜ਼ਾਨਾ ਆਂਵਲੇ ਦੇ ਚੂਰਣ ਦੀ ਵਰਤੋਂ ਕਰੋ। ਇਸ ਨਾਲ ਕਾਫੀ ਫਾਇਦਾ ਹੋਵੇਗਾ।