Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਪੰਜਾਬ ਦੇ ਬਜ਼ੁਰਗ ਜੋੜੇ ਦੀ ਕੋਰੋਨਾ ਵਾਇਰਸ ਕਾਰਨ ਅਮਰੀਕਾ 'ਚ ਮੌਤ

April 19, 2020 05:13 PM

ਕਪੂਰਥਲਾ : ਸੰਸਾਰ ਭਰ 'ਚ ਕੋਰੋਨਾ ਵਾਇਰਸ ਨੇ ਕੋਹਰਾਮ ਮਚਾਇਆ ਹੋਇਆ ਹੈ। ਇਕ ਪਾਸੇ ਜਿੱਥੇ ਵਿਦੇਸ਼ਾਂ 'ਚ ਰਹਿ ਰਹੇ ਭਾਰਤੀ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਰਹੇ ਹਨ, ਉਥੇ ਹੀ ਭਾਰਤ ਅਤੇ ਪੰਜਾਬ 'ਚ ਵੀ ਤੇਜ਼ੀ ਨਾਲ ਕੋਰੋਨਾ ਵਾਇਰਸ ਦੇ ਅੰਕੜੇ ਵੱਧਦੇ ਜਾ ਰਹੇ ਹਨ।
ਤਾਜਾ ਮਾਮਲਾ ਅਮਰੀਕਾ ਦੇ ਸ਼ਹਿਰ ਨਿਊਯਾਰਕ ਦਾ ਹੈ, ਜਿੱਥੇ ਬਜ਼ਰਗ ਜੋੜੇ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ। ਇਹ ਬਜ਼ਰਗ ਜੋੜਾ ਜ਼ਿਲਾ ਕਪੂਰਥਲਾ ਦੇ ਹਲਕਾ ਭੁਲੱਥ 'ਚ ਪੈਂਦੇ ਪਿੰਡ ਸੈਂਤਪੁਰ ਦਾ ਰਹਿਣ ਵਾਲਾ ਹੈ ਪਰ ਪਿਛਲੇ ਕਾਫੀ ਲੰਬੇ ਸਮੇ ਤੋਂ ਇਹ ਜੋੜਾ ਅਮਰੀਕਾ 'ਚ ਰਹਿ ਰਿਹਾ ਸੀ। ਦਸ ਦੇਈਏ ਕਿ ਕਿ ਅਮਰੀਕਾ ਦੇ ਨਿਊਯਾਰਕ ਸ਼ਹਿਰ 'ਚ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਇਸ ਬਜ਼ਰਗ ਜੋੜੇ ਗੁਰਬਚਨ ਸਿੰਘ ਪੁੱਤਰ ਸਰਦਾਰਾ ਸਿੰਘ (75) ਅਤੇ ਉਨ੍ਹਾਂ ਦੀ ਪਤਨੀ ਸਤਵੰਤ ਕੌਰ (72) ਨੂੰ ਪਿਛਲੇ ਦਿਨੀਂ ਬੀਮਾਰ ਹੋਣ ਕਾਰਨ ਹਸਪਤਾਲ 'ਚ ਦਾਖਲ ਕਰਵਾਇਆ ਸੀ। ਇਲਾਜ ਦੌਰਾਨ ਡਾਕਟਰਾਂ ਨੇ ਪੰਜਾਬੀ ਜੋੜੇ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਕੀਤੀ ਸੀ ਅਤੇ ਇਲਾਜ ਦੌਰਾਨ ਹੀ ਬਜ਼ੁਰਗ ਪਤੀ-ਪਤਨੀ ਦੀ ਮੌਤ ਹੋ ਗਈ। ਦੂਜੇ ਪਾਸੇ ਇਸ ਇਸ ਖਬਰ ਬਾਰੇ ਪਤਾ ਲੱਗਣ 'ਤੇ ਹਲਕਾ ਭੁਲੱਥ ਦੇ ਪਿੰਡ ਸੈਂਤਪੁਰ 'ਚ ਸੋਗ ਦੀ ਲਹਿਰ ਹੈ।

 

Have something to say? Post your comment

Subscribe