Friday, November 22, 2024
 

ਪੰਜਾਬ

ਨਵੀਂ ਮੁਸੀਬਤ: ਕੋਰੋਨਾ ਕਾਰਨ ਮਰੇ ਵਿਅਕਤੀ ਦੇ ਪਿੰਡ ਨੇੜੇ ਮਿਲੇ ਧਮਕੀ ਭਰੇ ਪੱਤਰ

April 20, 2020 11:36 AM
 ਗੁਰਦਾਸਪੁਰ : ਕੋਰੋਨਾ ਵਾਇਰਸ ਕਾਰਨ ਜ਼ਿਲ੍ਹਾ  ਬੇਟ  ਦੇ ਇਲਾਕੇ 'ਚ ਹੋਈ ਮੌਤ ਮਗਰੋਂ ਸਥਾਨਕ ਲੋਕ ਅਜੇ ਸਹਮ ਵਿੱਚ ਸਨ ਕਿ ਬੀਤੀ ਰਾਤ ਕੁਝ ਸ਼ਰਾਰਤੀ ਲੋਕਾਂ ਵੱਲੋਂ ਇਸੇ ਇਲਾਕੇ ਦੇ ਇਕ ਪਿੰਡ 'ਚ ਮੌਲਾਨਾ ਅਕਬਰ ਦੇ ਨਾਂਅ ਹੇਠ ਧਮਕੀ ਭਰੇ ਪੱਤਰ ਸੁੱਟ ਕੇ ਇਲਾਕੇ 'ਚ ਮੁੜ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਮਿਲਦੇ ਹੀ ਸਿਵਲ ਅਤੇ ਪੁਲਸ ਅਧਿਕਾਰੀਆਂ ਨੇ ਪਿੰਡ 'ਚ ਪਹੁੰਚ ਕੇ ਉਕਤ ਪੱਤਰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨਾਲ ਹੀ ਸਾਰੇ ਪਿੰਡ ਦੇ ਘਰਾਂ ਨੂੰ ਸੈਨੇਟਾਈਜ਼ ਕਰਨਾ ਵੀ ਸ਼ੁਰੂ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿੰਡ ਬਲਵੰਡੇ ਦੇ ਗੁਰਦੁਆਰੇ ਨੇੜੇ ਕਿਸੇ ਨੇ ਬੀਤੀ ਰਾਤ ਲਾਲ ਰੰਗ ਦੀ ਸਿਆਹੀ ਨਾਲ ਲਿਖੇ ਪੱਤਰ ਸੁੱਟੇ ਸਨ। ਇਕ ਘਰ ਦੇ ਮਾਲਕ ਸ਼ਿੰਗਾਰਾ ਸਿੰਘ ਪੁੱਤਰ ਹਰਬੰਸ ਸਿੰਘ ਨੇ ਇਹ ਪੱਤਰ ਦੇਖ ਕੇ ਤੁਰੰਤ ਪਿੰਡ ਦੇ ਸਰਪੰਚ ਅਤੇ ਭੈਣੀ ਮੀਆਂ ਖਾਂ ਦੇ ਥਾਣਾ ਮੁਖੀ ਸੁਦੇਸ਼ ਕੁਮਾਰ ਨੂੰ ਜਾਣਕਾਰੀ ਦਿੱਤੀ। ਇਸ ਪੱਤਰ 'ਚ ਮਿਲੀ ਧਮਕੀ ਦੀ ਜਾਣਕਾਰੀ ਮਿਲਦੇ ਹੀ ਪਿੰਡ ਅਤੇ ਇਲਾਕੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ। 
ਉਕਤ ਪੱਤਰ ਪੰਜਾਬੀ ਭਾਸ਼ਾ 'ਚ ਸਨ, ਜਿਨ੍ਹਾਂ ਵਿਚ ਇਹ ਲਿਖਿਆ ਗਿਆ ਸੀ ਕਿ ਮੌਲਾਨਾ ਅਕਬਰ ਦੇ 5 ਬੰਦੇ ਜ਼ਿਲੇ 'ਚ ਆਏ ਹਨ, ਲੋਕ ਜਿੰਨੀ ਮਰਜੀ ਪਹਿਰੇਦਾਰੀ ਕਰ ਲੈਣ, ਉਨ੍ਹਾਂ ਨੇ ਸਾਰੇ ਗੇਟਾਂ ਨੂੰ ਕੋਰੋਨਾ ਲਾ ਦਿੱਤਾ ਹੈ ਅਤੇ ਉਨ੍ਹਾਂ ਨੇ ਇਥੇ ਕਿਸੇ ਨੂੰ ਜਿੰਦਾ ਨਹੀਂ ਦੇਖਣਾ।
 

ਇਹ ਵੀ ਪੜ੍ਹੋਕੋਰੋਨਾ : ਪਟਿਆਲਾ ਦੀਆਂ ਤਿੰਨ ਥਾਵਾਂ ਲਾਲ ਘੇਰੇ ਵਿੱਚ ਆਈਆਂ

ਬੇਹੱਦ ਘਟੀਆ ਸ਼ਬਦਾਵਲੀ ਅਤੇ ਗਲਤੀਆਂ ਭਰਪੂਰ ਇਸ ਪੱਤਰ ਨੂੰ ਲਿਖਣ ਵਾਲਾ ਵਿਅਕਤੀ ਜ਼ਿਆਦਾ ਪੜਿਆ-ਲਿਖਿਆ ਵੀ ਨਹੀਂ ਲੱਗਦਾ ਪਰ ਇਸ ਪੱਤਰ ਨੇ ਹਾਲ ਦੀ ਘੜੀ ਲੋਕਾਂ ਵਿਚ ਦਹਿਸ਼ਤ ਜ਼ਰੂਰ ਪੈਦਾ ਕਰ ਦਿੱਤੀ ਹੈ। ਪ੍ਰਸ਼ਾਸਨ ਨੂੰ ਇਹ ਜਾਣਕਾਰੀ ਮਿਲਣ 'ਤੇ ਐੱਸ. ਡੀ. ਐੱਮ. ਸਕੱਤਰ ਸਿੰਘ ਦੀਆਂ ਹਦਾਇਤਾਂ 'ਤੇ ਕਾਹਨੂੰਵਾਨ ਦੇ ਬੀ. ਡੀ. ਪੀ. ਓ. ਸੁਖਜਿੰਦਰ ਸਿੰਘ ਅਤੇ ਨਾਇਬ ਤਹਿਸੀਲਦਾਰ ਸਮੇਤ ਕਈ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਨਾਲ ਹੀ ਡੀ. ਐੱਸ. ਪੀ. ਵਿਪਨ ਕੁਮਾਰ ਤੇ ਥਾਣਾ ਮੁਖੀ ਸੁਦੇਸ਼ ਕੁਮਾਰ ਸਮੇਤ ਪੁਲਸ ਦੇ ਹੋਰ ਅਧਿਕਾਰੀਆਂ ਨੇ ਵੀ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ। ਪੁਲਸ ਨੇ ਇਹ ਪੱਤਰ ਆਪਣੇ ਕਬਜ਼ੇ ਵਿਚ ਲੈ ਕੇ ਗੁਰਦੁਆਰੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁੱਟੇਜ ਵੀ ਖੰਗਲਣੀ ਸ਼ੁਰੂ ਕਰ ਦਿੱਤੀ ਹੈ।  

ਇਹ ਵੀ ਪੜ੍ਹੋ :  ਨਿਮਾਜੂਦੀਨ ਮਰਕਜ਼ ਸਬੰਧੀ ਚੰਗੀ ਖਬਰ

ਭਾਵੇਂ ਇਸ ਨੂੰ ਤਬਲੀਗੀ ਜਮਾਤ ਨਾਲ ਜੋੜਿਆ ਜਾ ਰਿਹਾ ਹੈ ਪਰ ਪਿੰਡ ਵਿਚ ਮੁਸਲਮਾਨਾਂ ਦਾ ਕੋਈ ਵੀ ਘਰ ਨਹੀਂ ਹੈ ਅਤੇ ਨਾ ਹੀ ਕੋਈ ਗੁਜਰ ਪਰਿਵਾਰ ਇਥੇ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪਿੰਡ 'ਚ ਅਨਾਊਸਮੈਂਟ ਕਰਵਾ ਕੇ ਲੋਕਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਇਸ ਮੌਕੇ ਪੁਲਸ ਨੇ ਲੋਕਾਂ ਨੂੰ ਸੈਨੇਟਾਈਜਰ ਵੀ ਵੰਡੇ ਅਤੇ ਨਾਲ ਹੀ ਅਪੀਲ ਕੀਤੀ ਕਿ ਉਹ ਕਿਤੇ ਤਰ੍ਹਾਂ ਦੀ ਅਫਵਾਹ 'ਤੇ ਯਕੀਨ ਨਾ ਕਰਨ। ਐੱਸ. ਡੀ. ਐੱਮ. ਸਕੱਤਰ ਸਿੰਘ ਨੇ ਕਿਹਾ ਕਿ ਕਿਸੇ ਸ਼ਰਾਰਤੀ ਅਨਸਰ ਨੇ ਜਾਣਬੁਝ ਕੇ ਲੋਕਾਂ ਨੂੰ ਡਰਾਉਣ ਲਈ ਇਹ ਕੰਮ ਕੀਤਾ ਹੈ ਪਰ ਪੁਲਸ ਵੱਲੋਂ ਜਾਂਚ ਕਰ ਕੇ ਸਾਰੀ ਸੱਚਾਈ ਦਾ ਪਤਾ ਲਾ ਲਿਆ ਜਾਵੇਗਾ।

 
 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe