ਕੈਥਲ : ਇਥੇ ਇਕ ਦਿੱਲ ਕੰਬਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਕੈਥਲ ਪੁਲਿਸ ਦੇ ਇੱਕ ਇੰਸਪੈਕਟਰ ਨੇ ਕਥਿਤ ਤੌਰ 'ਤੇ ਆਪਣੇ ਇਕ ਪੁੱਤਰ ਨੂੰ ਆਪਣੇ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਦੂਸਰੇ ਪੁੱਤਰ ਨੂੰ ਵੀ ਜ਼ਖ਼ਮੀ ਕਰ ਦਿੱਤਾ। ਗੰਭੀਰ ਜ਼ਖਮੀ ਪ੍ਰਦੀਪ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਰੋਹਤਕ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ ਹੈ।
ਇਕ ਹੋਰ ਖ਼ਬਰ : ਉੱਤਰ ਪ੍ਰਦੇਸ਼ : ਮੁੱਖ ਮੰਤਰੀ ਯੋਗੀ ਦੇ ਪਿਤਾ ਦਾ ਦਿਹਾਂਤ
ਪੁਲਿਸ ਕਾਲੋਨੀ ਵਿਚ ਵਾਪਰੀ ਇਸ ਘਟਨਾ ਦਾ ਕਾਰਨ ਪਰਿਵਾਰਕ ਝਗੜਾ ਦਸਿਆ ਜਾ ਰਿਹਾ ਹੈ ਜਿਸ ਮਗਰੋਂ ਇੰਸਪੈਕਟਰ ਨੇ ਗੋਲੀ ਚਲਾ ਦਿਤੀ। ਘਟਨਾ ਮਗਰੋਂ ਇੰਸਪੈਕਟਰ ਸਤਵੀਰ ਸਿੰਘ ਫ਼ਰਾਰ ਹੋ ਗਿਆ। ਦਸਣਯੋਗ ਹੈ ਕਿ ਇਸ ਝਗੜੇ ਵਿਚ ਬਚਾਉ ਕਰਨ ਆਈਆਂ ਇੰਸਪੈਕਟਰ ਦੀਆਂ ਦੋਵੇਂ ਨੂੰਹਾਂ ਵੀ ਜ਼ਖ਼ਮੀ ਹੋ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ ਗਗਨਦੀਪ ਸਿੰਘ (32) ਵਜੋਂ ਹੋਈ ਹੈ। ਕੈਥਲ ਪੁਲਿਸ ਸੁਪਰਡੈਂਟ ਸ਼ਸ਼ਾਂਕ ਕੁਮਾਰ ਅਨੁਸਾਰ ਪੁਲਿਸ ਦੀ ਜਾਂਚ ਚੱਲ ਰਹੀ ਹੈ ਅਤੇ ਬਿਆਨ ਅਨੁਸਾਰ ਐਫ਼ਆਈਆਰ ਦਰਜ ਕੀਤੀ ਜਾਵੇਗੀ।