ਚੰਡੀਗੜ੍ਹ, (ਸੱਚੀ ਕਲਮ ਬਿਊਰੋ) : ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰ ਕੇ ਕੁਮਾਰ ਸੌਰਭ ਰਾਜ, ਆਈ.ਏ.ਐਸ. ਨੂੰ ਪ੍ਰਬੰਧਕੀ ਅਧਾਰ 'ਤੇ ਫ਼ਰੀਦਕੋਟ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ।ਇਸ ਬਾਰੇ ਜਾ ਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਕੁਮਾਰ ਸੌਰਭ ਰਾਜ, ਆਈ.ਏ.ਐਸ. (ਪੰਜਾਬ-2011) ਨੂੰ ਫ਼ਰੀਦਕੋਟ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਸ੍ਰੀ ਕੁਮਾਰ ਸੌਰਭ ਰਾਜ ਮੌਜੂਦਾ ਸਮੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਨਰਲ ਅਬਜ਼ਰਵਰ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਸ੍ਰੀ ਗੁਰਲਵਲੀਨ ਸਿੰਘ ਸਿੱਧੂ, ਆਈ.ਏ.ਐਸ. ਤੁਰਤ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਨਰਲ ਅਬਜ਼ਰਵਰ ਵਜੋਂ ਜ਼ਿਮੇਵਾਰੀ ਨਿਭਾ ਰਹੇ ਸ੍ਰੀ ਕੁਮਾਰ ਸੌਰਭ ਰਾਜ ਦੀ ਥਾਂ ਲੈਣ ਦੇ ਹੁਕਮ ਦਿੰਦਿਆਂ ਸ੍ਰੀ ਕੁਮਾਰ ਸੌਰਭ ਰਾਜ ਨੂੰ ਰਿਲੀਵ ਕਰਨ ਲਈ ਕਿਹਾ ਗਿਆ ਹੈ। ਦੋਵਾਂ ਅਧਿਕਾਰੀਆਂ ਨੂੰ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ ਹੈ।