Tuesday, November 12, 2024
 

ਰਾਸ਼ਟਰੀ

ਇਨਸਾਨੀਅਤ ਸ਼ਰਮਸਾਰ : 5 ਰੁਪਏ ਦਾ ਲਾਲਚ ਦੇ ਬਲਾਤਕਾਰ ਕਰਨ ਮਗਰੋਂ ਮਾਸੂਮ ਦਾ ਕੀਤਾ ਬੁਰਾ ਹਾਲ

April 23, 2020 11:45 PM

ਦਮੋਹ : ਮੱਧ ਪ੍ਰਦੇਸ਼ ਦੇ ਦਮੋਹ ਜ਼ਿਲੇ ਵਿਚ ਇਕ ਮਾਸੂਮ ਨਾਲ ਜਬਰ ਜਨਾਹ ਕਰਨ ਵਾਲੇ ਮੁਲਜ਼ਮ ਸਚਿਨ ਸੇਨ ਨੂੰ ਪੁਲਿਸ ਨੇ 8 ਘੰਟੇ ਦੇ ਅੰਦਰ ਕਾਬੂ ਕਰ ਲਿਆ ਹੈ। ਪਿੰਡ ਦੇ 20 ਤੋਂ ਜ਼ਿਆਦਾ ਲੋਕਾਂ ਨੂੰ ਹਿਰਾਸਤ ਵਿਚ ਲੈਣ ਮਗਰੋਂ ਹੋਈ ਪੁੱਛ-ਪੜਤਾਲ ਦੌਰਾਨ ਮੁਲਜ਼ਮ ਬੇਪਰਦਾ ਹੋਏ। ਦਮੋਹ ਜ਼ਿਲ•ੇ ਵਿਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਘਰ ਵਿਚੋਂ ਅਗਵਾ ਕਰ 6 ਸਾਲ ਦੀ ਮਾਸੂਮ ਬੱਚੀ ਨਾਲ ਮੁਲਜ਼ਮਾਂ ਨੇ ਅਤਿ ਦੀ ਦਰਿੰਦਗੀ ਕੀਤੀ। ਜਿਸਮਾਨੀ ਸ਼ੋਸ਼ਣ ਕਰਨ ਮਗਰੋਂ ਬੱਚੀ ਦੀਆਂ ਦੋਵੇਂ ਅੱਖਾਂ ਕੱਢ ਦਿਤੀਆਂ ਤਾਂ ਕਿ ਉਹ ਕਿਸੇ ਨੂੰ ਪਛਾਣ ਨਾ ਸਕੇ। ਸਾਗਰ ਰੇਂਜ ਦੇ ਆਈਜੀ ਨੇ ਦਸਿਆ ਕਿ ਬੁੱਧਵਾਰ ਸ਼ਾਮ 7 ਵਜੇ ਦੇ ਕਰੀਬ ਇਸ ਦਰਿੰਦਗੀ ਦੀ ਜਾਨਕਾਰੀ ਮਿਲਣ ਮਗਰੋਂ ਪੁਲਿਸ ਮੌਕੇ 'ਤੇ ਪਹੁੰਚੀ। ਆਸ ਪਾਸ ਤੋਂ ਪੁੱਛਣ 'ਤੇ ਪਿੰਡ ਦੇ ਕਿਸੇ ਵੀ ਵਿਅਕਤੀ ਦੇ ਬਾਹਰ ਨਾ ਹੋਣ ਦੀ ਜਾਣਕਾਰੀ ਮਿਲੀ ਸੀ। ਇਸ ਮਗਰੋਂ ਪੁਲਿਸ ਨੇ ਪਿੰਡ ਵਿਚ ਹੀ ਸ਼ੱਕੀਆਂ ਦੀ ਭਾਲ ਕੀਤੀ ਅਤੇ ਕੁਝ ਲੋਕਾਂ ਨੂੰ ਹਿਰਾਸਤ ਵਿਚ ਲਿਆ। ਪੁੱਛ-ਪੜਤਾਲ ਕਰਨ ਮਗਰੋਂ 21 ਸਾਲ ਦੇ ਮੁਲਜ਼ਮ ਦਾ ਪਤਾ ਲੱਗਾ ਜਿਸ ਨੇ ਪੁੱਛ-ਪੜਤਾਲ ਦੌਰਾਨ ਅਪਣਾ ਜੁਰਮ ਕਬੂਲ ਕੀਤਾ ਹੈ। ਮੁਲਜ਼ਮ ਨੇ ਦਸਿਆ ਕਿ ਉਸ ਨੇ 5 ਰੁਪਏ ਦਾ ਲਾਲਚ ਦੇ ਕੇ ਮਾਸੂਮ ਨੂੰ ਸੁੰਨਸਾਨ ਘਰ ਵਿਚ ਲਿਜਾ ਕੇ ਵਾਰਦਾਤ ਨੂੰ ਅੰਜਾਮ ਦਿਤਾ। ਪੁਲਿਸ ਨੇ ਮੁਲਜ਼ਮਾਂ ਵਿਰੁਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਮਾਸੂਮ ਬੱਚੀ ਨੂੰ ਆਇਆ ਹੋਸ਼
ਉਧਰ ਜਬਲਪੁਰ ਮੈਡੀਕਲ ਕਾਲਜ ਵਿਖੇ ਜ਼ੇਰੇ ਇਲਾਜ ਮਾਸੂਮ ਬੱਚੀ ਨੂੰ ਵੀ ਸ਼ਾਮ ਨੂੰ ਹੋਸ਼ ਆ ਗਿਆ ਹੈ। ਸਾਰੇ ਬੱਚੀ ਦੀ ਸਿਹਤਯਾਬੀ ਦੀ ਅਰਦਾਸ ਕਰ ਰਹੇ ਹਨ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਗੱਲਬਾਤ ਦੌਰਾਨ ਮੁਲਜ਼ਮਾਂ ਦੇ ਫੜੇ ਜਾਣ ਬਾਰੇ ਜਾਣਕਾਰੀ ਦਿਤੀ। ਨਾਲ ਹੀ ਉਨ•ਾਂ ਵਿਰੁਧ ਸਖ਼ਤੀ ਵਰਤਣ ਦਾ ਵੀ ਜ਼ਿਕਰ ਕੀਤਾ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕਮਲਨਾਥ ਸਣੇ ਹੋਰ ਨੇਤਾਵਾਂ ਨੇ ਪ੍ਰਤੀਕਿਰਿਆ ਦਿਤੀ ਸੀ। ਦੱਸ ਦਈਏ ਕਿ ਮੁਲਜ਼ਮ ਨੂੰ ਜਲਦ ਫਾਂਸੀ ਦੇਣ ਦੀ ਮੰਗ ਉਠ ਰਹੀ ਹੈ ਅਤੇ ਜ਼ਿਲੇ ਭਰ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਸਬੰਧੀ ਲੋਕਾਂ ਵਿਚ ਗੁੱਸਾ ਭੜਕ ਰਿਹਾ ਹੈ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਦੇਹਰਾਦੂਨ 'ਚ ਭਿਆਨਕ ਹਾਦਸਾ

ਸੁਪਰੀਮ ਕੋਰਟ ਦਾ ਕੌਲਿਜੀਅਮ ਬਦਲਿਆ

ਪੀਐਮ ਮੋਦੀ ਦੀ ਅੱਜ ਮਹਾਰਾਸ਼ਟਰ ਵਿੱਚ ਰੈਲੀ

ਖੰਨਾ 'ਚ ਦਿਨ ਦਿਹਾੜੇ ਪੈ ਗਿਆ ਡਾਕਾ

पंजाब को नगर निगम चुनाव पर आंशिक राहत : सुप्रीम कोर्ट ने 8 सप्ताह के भीतर नगर निगम चुनाव पूरे करने का निर्देश दिया

ਜੋੜੇ ਨੇ ਫੇਸਬੁੱਕ 'ਤੇ ਕੀ ਕੀਤਾ ਪੋਸਟ ਕੀਤਾ ਕਿ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ?

ਬਾਬਾ ਸਿੱਦੀਕੀ ਕਤਲ ਕੇਸ ਵਿੱਚ ਇੱਕ ਹੋਰ ਸ਼ੂਟਰ ਗ੍ਰਿਫਤਾਰ

ਕੈਨੇਡਾ ਨੇ ਵਿਦਿਆਰਥੀ ਵੀਜ਼ਾ ਖ਼ਤਮ ਨਹੀਂ ਕੀਤਾ, ਸਿਰਫ ਨਿਯਮ ਬਦਲੇ ਹਨ, ਪੜ੍ਹੋ ਜਾਣਕਾਰੀ

ਕੈਨੇਡਾ 'ਚ ਹਿੰਦੂ ਮੰਦਿਰ 'ਤੇ ਹੋਏ ਹਮਲੇ ਤੋਂ ਗੁੱਸੇ 'ਚ ਆਏ ਸਿੱਖ, ਦਿੱਲੀ 'ਚ ਕੈਨੇਡੀਅਨ ਅੰਬੈਸੀ 'ਤੇ ਜ਼ੋਰਦਾਰ ਪ੍ਰਦਰਸ਼ਨ

ਪੀਲੀਭੀਤ 'ਚ ਭਾਜਪਾ ਵਿਧਾਇਕ ਦੇ ਚਚੇਰੇ ਭਰਾ ਦੀ ਕੁੱਟ-ਕੁੱਟ ਕੇ ਹੱਤਿਆ

 
 
 
 
Subscribe