ਹਰਿਆਣਾ ਵਿੱਚ ਸਥਿਤੀ ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਹਰ ਹੀਲਾ ਅਪਣਾਇਆ ਜਾ ਰਿਹਾ ਹੈ। ਨਵੇਂ ਹੁਕਮ ਜਾਰੀ ਕੀਤੇ ਗਏ ਹਨ ਜਿਸ ਤਹਿਤ ਨੂੰ ਫਰੀਦਾਬਾਦ ਅਤੇ ਪਲਵਲ ਆਦਿ ਦੇ ਕੁਝ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ 'ਤੇ ਪੰਜ ਅਗਸਤ ਤਕ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਹਰਿਆਣਾ ਸਰਕਾਰ ਵੱਲੋਂ ਇਲਾਕੇ ਵਿੱਚ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ।