Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਨਕਦੀ ਸਣੇ ਹਿਜ਼ਬੁਲ ਮੁਜਾਹਿਦੀਨ ਦਾ ਅਤਿਵਾਦੀ ਗ੍ਰਿਫ਼ਤਾਰ

April 27, 2020 12:55 PM
ਚੰਡੀਗੜ/ਅਨੰਤਨਾਗ : ਪੰਜਾਬ ਪੁਲਿਸ ਨੇ ਹਿਜਬੁਲ ਮੁਜਾਹਿਦੀਨ ਦੇ ਅਤਿਵਾਦੀ ਨੂੰ 29 ਲੱਖ ਰੁਪਏ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਨੇ ਦਸਿਆ ਕਿ ਹਿਜ਼ਬੁਲ ਮੁਜਾਹਿਦੀਨ ਦੇ ਕਾਬੂ ਕੀਤੇ ਇਸ ਕਾਰਕੁਨ ਦੀ ਪਛਾਣ ਹਿਲਾਲ ਅਹਿਮਦ ਵਾਗੈ ਪੁੱਤਰ ਅਬਦੁੱਲ ਸਮਦ ਵਾਗੀ ਵਾਸੀ ਨੌਵਗਾਮ ਵਜੋਂ ਹੋਈ ਹੈ। ਇਹ ਜਿਸ ਜਗ•ਾ ਦਾ ਇਹ ਰਹਿਣ ਵਾਲਾ ਹੈ ਕਸ਼ਮੀਰ ਦੇ ਪੁਲਵਾਮਾ ਜ਼ਿਲ•ੇ ਦੇ ਅਵੰਤੀਪੁਰਾ ਥਾਣੇ ਵਿਚ ਪੈਂਦਾ ਹੈ। ਡੀ ਜੀ ਪੀ ਨੇ ਦਸਿਆ ਕਿ ਹਿਲਾਲ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਟੀਮ ਨੇ ਕਾਬੂ ਕੀਤਾ ਸੀ। ਪੁਲਿਸ ਨੇ ਐਫ਼ਆਈਆਰ ਥਾਣਾ ਸਦਰ, ਅੰਮ੍ਰਿਤਸਰ ਵਿਚ ਦਰਜ ਕਰ ਲਈ ਹੈ। ਮੁੱਢਲੀ ਜਾਂਚ ਵਿਚ ਪਤਾ ਚਲਿਆ ਹੈ ਕਿ ਹਿਲਾਲ ਅਹਿਮਦ ਨੂੰ ਰਿਆਜ਼ ਅਹਿਮਦ ਨੈਕੂ ਵਾਸੀ ਬਿਜਬੇਹੜਾ, ਕਸ਼ਮੀਰ ਦੇ ਹਿਜਬੁਲ ਮੁਜਾਹਿਦੀਨ ਦੇ ਮੁਖੀ ਨੇ ਅਪਣੇ ਟਰੱਕ ਨੰ. ਜੇ ਕੇ -03-ਐਫ਼ -2261 ਦਾ ਪੈਸਾ ਲੈਣ ਲਈ ਭੇਜਿਆ ਸੀ ਅਤੇ ਪੈਸਾ ਉਸ ਨੂੰ ਅਣਪਛਾਤੇ ਵਿਅਕਤੀ ਨੇ ਦਿਤਾ ਸੀ ਜੋ ਸਫ਼ੇਟ ਰੰਗ ਦੀ ਐਕਟਿਵਾ 'ਤੇ ਆਇਆ ਸੀ। ਟਰੱਕ ਵਿਚ ਉਸ ਨਾਲ ਆਏ ਵਿਅਕਤੀ ਦੀ ਪਛਾਣ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ•ੇ ਦੇ ਰਈਸ ਅਹਿਮਦ ਵਾਸੀ ਬਿਜਬੇਹਾਰਾ ਵਜੋਂ ਹੋਈ ਹੈ।  ਪੁਲਿਸ ਹੁਣ ਅੱਗੇ ਜਾਂਚ ਵਿਚ ਜੁਟ ਗਈ ਹੈ ਕਿ ਪਤਾ ਲਾਇਆ ਜਾ ਸਕੇ ਕਿ ਇਨ•ਾਂ ਦਾ ਅਸਲ ਸਕਸਦ ਕੀ ਸੀ।
 

Have something to say? Post your comment

Subscribe