ਟੋਰਾਂਟੋ : ਕੋਰੋਨਾ ਵਾਇਰਸ ਕਾਰਨ ਹੁਣ ਤਕ ਕੈਨੇਡਾ ਵਿਚ ਪੀੜਤਾਂ ਦੀ ਗਿਣਤੀ 45 ਹਜ਼ਾਰ ਤੋਂ ਪਾਰ ਲੰਘ ਗਈ ਹੈ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ ਨਵੇਂ 100 ਮਾਮਲੇ ਸਾਹਮਣੇ ਆਏ ਹਨ। ਹੌਪਿੰਕਸ ਯੂਨੀਵਰਸਟੀ ਦੇ ਅੰਕੜਿਆਂ ਅਨੁਸਾਰ ਕੈਨੇਡਾ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 2, 549 ਹੋ ਗਈ ਹੈ। ਇਹ ਵੀ ਦਸ ਦਈਏ ਕਿ ਕਿਊਬਿਕ ਅਤੇ ਉਂਟਾਰੀਉ ਵਿਚ ਸਭ ਤੋਂ ਵੱਧ ਮਾਮਲੇ ਮਿਲੇ ਹਨ। ਦਸਣਯੋਗ ਹੈ ਕਿ ਕਿਊਬਿਕ ਵਿਚ 1, 446 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 23, 267 ਲੋਕ ਕੋਰੋਨਾ ਪੀੜਤ ਹਨ। ਇਸੇ ਤਰ•ਾਂ ਉਂਟਾਰੀਉ ਵਿਚ 916 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਥੇ 13, 995 ਲੋਕ ਪੀੜਤ ਹਨ ਅਤੇ ਬ੍ਰਿਟਿਸ਼ ਕੋਲੰਬੀਆ ਵਿਚ 100 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 1, 948 ਲੋਕ ਪੀੜਤ ਹਨ। ਇਸ ਤੋਂ ਇਲਾਵਾ ਅਲਬਰਟਾ ਵਿਚ 73 ਮੌਤਾਂ ਹੋ ਚੁੱਕੀਆਂ ਹਨ ਅਤੇ 4, 233 ਲੋਕ ਕੋਰੋਨਾ ਦੀ ਲਪੇਟ ਵਿਚ ਹਨ। ਇਥੇ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਕੋਰੋਨਾ ਵਾਇਰਸ ਕਾਰਨ ਕੈਨੇਡਾ ਸਰਕਾਰ ਨੇ ਕਾਫੀ ਕਾਰਗਰ ਕਦਮ ਚੁੱਕੇ ਹਨ।