Thursday, April 10, 2025
 
BREAKING NEWS
ਬਿਹਾਰ ਵਿੱਚ JDU ਨੇਤਾ ਦੀ ਗੋਲੀ ਮਾਰ ਕੇ ਹੱਤਿਆ, ਵਿਧਾਇਕ ਪੰਨਾ ਲਾਲ ਪਟੇਲ ਦਾ ਭਤੀਜਾ ਸੀ ਕੌਸ਼ਲ ਸਿੰਘअनुभव से बड़ा कोई शिक्षक नहीं है-अभिनेत्री खुशी पालਅੱਜ ਤੋਂ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ: 14 ਅਪ੍ਰੈਲ ਤੱਕ ਗਰਮੀ ਦੀ ਲਹਿਰ ਤੋਂ ਰਾਹਤਮਨੀਪੁਰ ਵਿੱਚ ਫਿਰ ਲੱਗਿਆ ਕਰਫਿਊਦਿੱਲੀ ਦੇ ਦੋ ਗੱਭਰੂ ਉਬੇਰ ਤੋਂ 40-50 ਹਜ਼ਾਰ ਰੁਪਏ ਠੱਗਦੇ ਰਹੇ137 New Judicial Officers Complete Rigorous Training at Chandigarh Judicial Academyਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (10 ਅਪ੍ਰੈਲ 2025)बरनाला के सफाई कर्मचारी की बेटी ने पंजाब स्कूल शिक्षा बोर्ड द्वारा घोषित 8वीं बोर्ड परीक्षा परिणाम में टॉप कियाਅੱਜ ਤੋਂ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾਆਤਿਸ਼ੀ ਨੇ ਦਿੱਲੀ ਦੇ ਸਿੱਖਿਆ ਮੰਤਰੀ ਆਸ਼ੀਸ਼ ਸੂਦ 'ਤੇ ਲਾਇਆ ਵੱਡਾ ਦੋਸ਼

ਪੰਜਾਬ

ਪਰਲਜ਼ ਗਰੁੱਪ ਘੁਟਾਲਾ: ਮੈਨੇਜਿੰਗ ਡਾਇਰੈਕਟਰ ਨਿਰਮਲ ਭੰਗੂ ਦੀ ਪਤਨੀ ਗ੍ਰਿਫ਼ਤਾਰ

September 14, 2023 08:07 PM

ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪਰਲਜ਼ ਗੋਲਡਨ ਫੋਰੈਸਟ (PGF) ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਜੋ ਕਿ ਤਫ਼ਤੀਸ਼ ਵਿਚ ਸ਼ਾਮਲ ਨਾ ਹੋ ਕੇ ਗ੍ਰਿਫ਼ਤਾਰੀ ਤੋਂ ਬਚਦੀ ਆ ਰਹੀ ਸੀ। ਉਸ ਨੂੰ ਪੀ.ਏ.ਸੀ.ਐਲ. ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ ਅਤੇ ਇਸ ਨੇ ਪੰਜਾਬ ਵਿਚ ਪੀ.ਏ.ਸੀ.ਐਲ. ਤੇ ਪੀ.ਜੀ.ਐਫ ਦੀਆਂ ਸਹਾਇਕ/ਸਮੂਹ ਕੰਪਨੀਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਨਜ਼ਦੀਕੀਆਂ ਨੂੰ ਅਧਿਕਾਰਤ ਕੀਤਾ ਹੋਇਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਮੁਲਜ਼ਮ ਪ੍ਰੇਮ ਕੌਰ ਵਾਸੀ ਐਚ. 2138, ਫੇਜ਼-VII, ਐਸ.ਏ.ਐਸ ਨਗਰ ਨੂੰ ਪੁਲਿਸ ਥਾਣਾ (ਸਿਟੀ) ਜ਼ੀਰਾ, ਫਿਰੋਜ਼ਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 406, 420, 467, 468, 471, 120-ਬੀ ਤਹਿਤ ਦਰਜ ਮੁਕੱਦਮਾ ਨੰਬਰ 79, ਮਿਤੀ 16-07-2020 ਵਿਚ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਮਾਮਲੇ ਦੀ ਜਾਂਚ ਵਿਚ ਸ਼ਾਮਲ ਨਹੀਂ ਹੋਈ ਅਤੇ ਫਰਾਰ ਸੀ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦਸਿਆ ਕਿ ਪ੍ਰੇਮ ਕੌਰ ਪੀ.ਏ.ਸੀ.ਐਲ ਦੀਆਂ ਕਈ ਸਮੂਹ/ਸਬਸਿਡਰੀ ਕੰਪਨੀਆਂ ਵਿਚ ਡਾਇਰੈਕਟਰ ਵੀ ਰਹਿ ਚੁੱਕੀ ਹੈ, ਜਿਨ੍ਹਾਂ ਵਿਚ ਗਿਆਨ ਸਾਗਰ ਹੈਲਥਕੇਅਰ ਲਿਮਟਿਡ, ਅੱਪਹਿਲ ਟਾਵਰਜ਼ ਪ੍ਰਾਈਵੇਟ ਲਿਮਟਿਡ, ਮਕਤੂਮ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਹਾਸਪਿਟੈਲਿਟੀ ਹੋਟਲਜ਼ ਐਂਡ ਰਿਜ਼ੋਰਟਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਰਿਅਲੇਟਰਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਹਰਵਿੰਦਰਾ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਸਪੋਰਟਸ ਵੈਂਚਰਜ਼ ਇੰਡੀਆ ਲਿਮਟਿਡ ਅਤੇ ਪਰਲਜ਼ ਬ੍ਰਾਂਡਜ਼ ਲਿਮਟਿਡ ਸ਼ਾਮਲ ਹਨ।

ਉਸਦੇ ਪਤੀ ਨਿਰਮਲ ਸਿੰਘ ਭੰਗੂ, ਮੈਨੇਜਿੰਗ ਡਾਇਰੈਕਟਰ, PGF ਲਿਮਟਿਡ ਨੂੰ ਪਹਿਲਾਂ ਹੀ ਸੀਬੀਆਈ ਦੁਆਰਾ ਪੀਜੀਐਫ/ਪੀਏਸੀਐਲ ਲਿਮਟਿਡ ਵੱਲੋਂ ਚਲਾਏ ਚਿੱਟ ਫੰਡ (ਪੋਂਜ਼ੀ) ਘੁਟਾਲੇ ਵਿਚ ਗ੍ਰਿਫ਼ਤਾਰ ਕਰਕੇ ਚਾਰਜਸ਼ੀਟ ਕੀਤਾ ਹੋਇਆ ਹੈ। ਇਸ ਸਕੀਮ ਵਿਚ ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੇ ਲਗਭਗ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਵੱਲੋਂ 50, 000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਨੁਸਾਰ ਕੀਤਾ ਗਿਆ ਸੀ ਤਾਂ ਜੋ ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਵਿੱਕਰੀ ਤੋਂ ਇਕੱਠੀ ਹੋਣ ਵਾਲੀ ਰਕਮ ਇਸ ਚਿੱਟ ਫੰਡ ਕੰਪਨੀ ਵਿਚ ਆਪਣੀ ਮਿਹਨਤ ਦੀ ਕਮਾਈ ਦਾ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕੀਤੀ ਜਾ ਸਕੇ।

ਉਸ ਨੇ ਅੱਗੇ ਕਿਹਾ ਕਿ ਪ੍ਰੇਮ ਕੌਰ ਨੇ ਪੰਜਾਬ ਵਿਚ ਪੀਏਸੀਐਲ ਲਿਮਟਿਡ ਅਤੇ ਇਸ ਦੀਆਂ ਸਹਾਇਕ ਕੰਪਨੀਆਂ/ਸਮੂਹ ਕੰਪਨੀਆਂ ਨਾਲ ਸਬੰਧਤ ਜਾਇਦਾਦਾਂ ਨੂੰ ਅੱਗੇ ਵੇਚਣ ਵਿਚ ਅਹਿਮ ਭੂਮਿਕਾ ਨਿਭਾਈ ਸੀ ਅਤੇ 25 ਜੁਲਾਈ 2016 ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਕੇ ਪੀਏਸੀਐਲ ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਇੱਕ ਨਜ਼ਦੀਕੀ ਨੂੰ ਅਧਿਕਾਰਤ ਕੀਤਾ ਸੀ ਜਦਕਿ ਸਰਵ ਉੱਚ ਅਦਾਲਤ ਵੱਲੋਂ ਇਸ ਕੰਪਨੀ ਦੀ ਭਾਰਤ ਦੇ ਅੰਦਰ ਜਾਂ ਬਾਹਰ ਸਥਿਤ ਕਿਸੇ ਵੀ ਸੰਪਤੀ ਦੀ ਕਿਸੇ ਵੀ ਤਰੀਕੇ ਨਾਲ ਵਿੱਕਰੀ/ਤਬਾਦਲਾ ਆਦਿ ਕਰਨ 'ਤੇ ਰੋਕ ਲਗਾਈ ਹੋਈ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਅੱਜ ਤੋਂ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ: 14 ਅਪ੍ਰੈਲ ਤੱਕ ਗਰਮੀ ਦੀ ਲਹਿਰ ਤੋਂ ਰਾਹਤ

बरनाला के सफाई कर्मचारी की बेटी ने पंजाब स्कूल शिक्षा बोर्ड द्वारा घोषित 8वीं बोर्ड परीक्षा परिणाम में टॉप किया

ਅੱਜ ਤੋਂ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ

Amritpal Singh's associate Papalpreet removed from NSA, now preparing to bring him to Punjab

PUNJAB’S “SCHOOL MENTORSHIP PROGRAM” GETS OVERWHELMING RESPONSE, 100 BUREAUCRATS ENROL IN JUST 3 DAYS

Akali Dal New President to Be Elected on April 12

BJP ਲੀਡਰ ਮਨੋਰੰਜਨ ਕਾਲੀਆ ਦੇ ਘਰ ਹਮਲਾ ਕਰਨ ਵਾਲੇ ਕਾਬੂ, ਈ ਰਿਕਸ਼ਾ ਵੀ ਬਰਾਮਦ

ਪੰਜਾਬ 'ਚ BJP ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ

ਪੰਜਾਬ ਵਿੱਚ ਤਿੱਖੀ ਧੁੱਪ ਦਾ ਅਲਰਟ ਜਾਰੀ, ਰਾਤ ​​ਦਾ ਤਾਪਮਾਨ ਵੀ 20 ਤੋਂ ਉੱਪਰ

'ਸਿੱਖਿਆ ਕ੍ਰਾਂਤੀ': ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ

 
 
 
 
Subscribe